ਕੁਲਗਾਮ ‘ਚ ਮੁਕਾਬਲਾ, ਦੋ ਅੱਤਵਾਦੀ ਢੇਰ

Terrorist

ਕੁਲਗਾਮ ‘ਚ ਮੁਕਾਬਲਾ, ਦੋ ਅੱਤਵਾਦੀ ਢੇਰ

ਸ੍ਰੀਨਗਰ। ਜੰਮੂ ਕਸ਼ਮੀਰ ਦੇ ਕੁਲਗਾਮਾ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਪੁਲਿਸ ਬੁਲਾਰੇ ਨੇ ਦੱਸਿਆ ਕਿ ਕੌਮੀ ਰਾਈਫਲ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਸੂਬਾ ਪੁਲਿਸ ਦੇ ਵਿਸ਼ੇਸ਼ ਅਭਿਆਨ ਟੀਮ ਨੇ ਅੱਜ ਸਵੇਰੇ ਕੁਲਗਾਮ ਦੇ ਨਾਗਨਾਦ ‘ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਸੁਰੱਖਿਆ ਬਲਾਂ ਦੇ ਜਵਾਨ ਘੇਰਾਬੰਦੀ ਕਰਕੇ ਤੈਅ ਟੀਚੇ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲੇ ਜਾਰੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ