ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਪੁਲਵਾਮਾ ’ਚ ਮੁ...

    ਪੁਲਵਾਮਾ ’ਚ ਮੁਕਾਬਲਾ, ਦੋ ਅੱਤਵਾਦੀ ਢੇਰ

    Terrorist

    ਪੁਲਵਾਮਾ ’ਚ ਮੁਕਾਬਲਾ, ਦੋ ਅੱਤਵਾਦੀ ਢੇਰ

    ਸ੍ਰੀਨਗਰ। ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਨਾਗਬੇਰਨ-ਤਰਸਾਰ ਤਰਾਲ ’ਚ ਅੱਤਵਾਦੀਆਂ ਦੀ ਮੌਜ਼ੂਦਗੀ ਦੇ ਬਾਰੇ ਸੂਚਨਾ ਮਿਲਣ ’ਤੇ ਕੌਮੀ ਰਾਈਫਲ ਤੇ ਸੂਬਾ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ।

    ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਜੰਗਲ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਹਥਿਆਰਾਂ ਨਾਲ ਅੰਨੇ੍ਹਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ ਇਸ ਤੋਂ ਬਾਅਦ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ’ਚ ਗੋਲੀਆਂ ਚਲਾਈਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਵਾਧੂ ਜਵਾਨ ਵੀ ਮੌਕੇ ’ਤੇ ਪਹੁੰਚ ਗਏ ਤੇ ਪੂਰੇ ਜੰਗਲ ਖੇਤਰ ਨੂੰ ਘੇਰ ਲਿਆ ਗਿਆ ਇਸ ਦੌਰਾਨ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ’ਚ ਦੋ ਦਹਿਸ਼ਤਗਰਦ ਮਾਰੇ ਗਏ ਹਾਲਾਂਕਿ ਹਾਲੇ ਮ੍ਰਿਤਕ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਉੱਥੇ ਸੁਰੱਖਿਆ ਬਲਾਂ ਦਾ ਸਰਚਿੰਗ ਅਭਿਆਨ ਜਾਰੀ ਹੈ।

    ਬੌਖਲਾਏ ਦਹਿਸ਼ਤਗਰਦ

    ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ’ਚ ਵਿਕਾਸ ਯੋਜਨਾਵਾਂ ਤੋਂ ਬੌਖਲਾਏ ਅੱਤਵਾਦੀ ਆਏ ਦਿਨ ਆਪਣੀਆਂ ਚਾਲਾਂ ਤੋਂ ਬਾਜ਼ ਨਹੀਂ ਆ ਰਹੇ ਹਨ ਚੌਕਸ ਸੁਰੱਖਿਆ ਬਲ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ