ਸਾਡੇ ਨਾਲ ਸ਼ਾਮਲ

Follow us

12 C
Chandigarh
Tuesday, February 3, 2026
More
    Home ਇੱਕ ਨਜ਼ਰ ਸ਼ੋਪੀਆ ‘...

    ਸ਼ੋਪੀਆ ‘ਚ ਮੁਕਾਬਲਾ, ਚਾਰ ਅੱਤਵਾਦੀ ਢੇਰ

    Terrorist

    ਸ਼ੋਪੀਆ ‘ਚ ਮੁਕਾਬਲਾ, ਚਾਰ ਅੱਤਵਾਦੀ ਢੇਰ

    ਸ੍ਰੀਨਗਰ। ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ। ਪਿਛਲੇ 24 ਘੰਟਿਆਂ ਦੌਰਾਨ ਦੱਖਣੀ ਕਸ਼ਮੀਰ ‘ਚ ਇਹ ਦੂਜਾ ਮੁਕਾਬਲਾ ਹੈ।

    TwoTerrorists, Pile, Competition

    ਸ਼ੁੱਕਰਵਾਰ ਨੂੰ ਕੁਲਗਾਮ ਜ਼ਿਲ੍ਹੇ ‘ਚ ਹੋਏ ਮੁਕਾਬਲੇ ‘ਚ ਜੈਸ਼ੇ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ ਸਨ। ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫੀਆ ਸੂਚਨਾ ਦੇ ਅਧਾਰ ‘ਤੇ ਕੌਮੀ ਰਾਈਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਮੁਹਿੰਮ ਸਮੂਹ ਨੇ ਅਸ਼ਮੀਪੋਰਾ ਪਿੰਡ ‘ਚ ਸਾਂਝੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲ ਦੇ ਜਵਾਨ ਇੱਕ ਤੈਅ ਇਲਾਕੇ ਵੱਲ ਵਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ। ਮ੍ਰਿਤਕ ਅੱਤਵਾਦੀਆਂ ਦੀ ਹਾਲੇ ਪਛਾਣ ਨਹੀਂ ਕੀਤੀ ਜਾ ਸਕੀ ਹੈ। ਹਾਲੇ ਗੋਲੀਬਾਰੀ ਬੰਦ ਹੈ, ਪਰ ਮੁਕਾਬਲਾ ਹਾਲੇ ਜਾਰੀ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਮੁਕਾਬਲੇ ਸਥਾਨ ਕੋਲ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਭਜਾਉਣ ਲਈ ਲਾਠੀਚਾਰਜ ਕੀਤਾ ਤੇ ਹੰਝੂ ਗੈਸ ਦੇ ਗੋਲੇ ਛੱਡੇ। ਕਾਨੂੰਨ ਤੇ ਵਿਵਸਥਾ ਬਣਾਉਣ ਰੱਖਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here