ਸ਼ੌਪੀਆਂ ‘ਚ ਮੁਕਾਬਲਾ, ਦੋ ਅੱਤਵਾਦੀ ਢੇਰ
ਸ੍ਰੀਨਗਰ। ਜੰਮੂ-ਕਸ਼ਮੀਰ ਦੇ ਸ਼ੌਪੀਅਝਾਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਮੁਕਾਬਲੇ ‘ਚ ਬੁੱਧਵਾਰ ਨੂੰ ਦੋ ਅਣਪਛਾਤੇ ਅੱਤਵਾਦੀਆਂ ਨੂੰ ਮਾਰ ਸੁੱਟਿਆ।
ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਸਬੰਧੀ ਖੂਫੀਆ ਸੂਚਨਾ ਦੇ ਅਧਾਰ ‘ਤੇ ਸੂਬਾ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ, ਕੌਮੀ ਰਾਈਫਲਸ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੇ ਸਾਂਝੇ ਤੌਰ ‘ਤੇ ਸ਼ੋਪੀਆਂ ਦੇ ਸੱਜਾਦ ਮੁਹੱਲਾ ਸੁਗਨ ਜੈਨਾਪੋਰਾ ‘ਚ ਮੰਗਲਵਾਰ ਦੀ ਸ਼ਾਮ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਇੱਕ ਤੈਅ ਖੇਤਰ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ।
ਉਨ੍ਹਾਂ ਦੱਸਿਆ ਕਿ ਰਾਤ ਨੂੰ ਜਾਣ ‘ਤੇ ਸੁਰੱਖਿਆ ਬਲਾਂ ਨੇ ਅਭਿਆਨ ਨੂੰ ਰੋਕ ਦਿੱਤਾ। ਪੁਲਿਸ ਬੁਲਾਰੇ ਨੇ ਦੱਸਿਆ ਹਨ੍ਹੇਰੇ ਦਾ ਫਾਇਦਾ ਉੱਠਾ ਕੇ ਅੱਤਵਾਦੀਆਂ ਦੇ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਅੱਜ ਸਵੇਰੇ ਤਲਾਸ਼ੀ ਅਭਿਆਨ ਫਿਰ ਸ਼ੁਰੂ ਕੀਤਾ ਤੇ ਅੱਜ ਸਵੇਰੇ ਮੁਕਾਬਲੇ ‘ਚ ਦੋ ਅਣਪਛਾਤੇ ਅੱਤਵਾਦੀਆਂ ਨੂੰ ਮਾਰ ਸੁੱਟਿਆ। ਉਨ੍ਹਾਂ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਸੁਰੱਖਿਆ ਬਲਾਂ ਦਾ ਅਭਿਆਨ ਜਾਰੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.