ਪੁੰਛ ‘ਚ ਮੁਕਾਬਲਾ, ਇੱਕ ਅੱਤਵਾਦੀ ਮਾਰਿਆ
(ਏਜੰਸੀ) ਜੰਮੂ। ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲੇ ਪੁੰਛ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸੁਰੰਕੋਟ ਦੇ ਡੋਰੀ ਧੁਕ ਇਲਾਕੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੂਤਰਾਂ ਨੇ ਦੱਸਿਆ, ”ਖੇਤਰ ‘ਚ ਲੁਕੇ ਹੋਏ ਅੱਤਵਾਦੀਆਂ ਨੇ ਤਲਾਸ਼ੀ ਟੀਮ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ‘ਚ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਕਾਬਲਾ ਹਾਲੇ ਜਾਰੀ ਹੈ।
ਸ਼੍ਰੀਨਗਰ ਅੱਤਵਾਦੀ ਹਮਲੇ ‘ਚ 2 ਪੁਲਸ ਕਰਮਚਾਰੀ ਸ਼ਹੀਦ, 12 ਜਵਾਨ ਜ਼ਖਮੀ
ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰਵਾਰ ਜੇਵਾਨ ‘ਚ ਸੋਮਵਾਰ ਸ਼ਾਮ ਅੱਤਵਾਦੀਆਂ ਵਲੋਂ ਪੁਲਸ ਦੀ ਬੱਸ ‘ਤੇ ਕੀਤੇ ਗਏ ਹਮਲੇ ‘ਚ 2 ਪੁਲਸ ਕਰਮਚਾਰੀ ਸ਼ਹੀਦ ਹੋ ਗਏ ਅਤੇ 12 ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਮਲਾ ਜੈਸ਼-ਏ-ਮੁਹੰਮਦ ਦੀ ਇੱਕ ਸ਼ਾਖਾ ਨੇ ਕੀਤਾ ਹੈ। ਪੁਲਿਸ ਨੇ ਕਿਹਾ, “ਅੱਜ ਕਰੀਬ 1800 ਵਜੇ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਜਵਨ ਪੰਥਾ ਚੌਕ ਖੇਤਰ ਦੇ ਕੋਲ ਪੁਲਿਸ ਦੀ ਗੱਡੀ ਉੱਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਤਿੰਨ ਅੱਤਵਾਦੀਆਂ ਨੇ ਪੁਿਲਸ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਪੁਲਸ ਵਾਹਨ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।
ਉਕਤ ਪੁਲਿਸ ਟੀਮ ਡਿਊਟੀ ਕਰ ਕੇ ਵਾਪਸ ਪਰਤ ਰਹੀ ਸੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਗਿਆ ਪਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਅੱਤਵਾਦੀ ਘਟਨਾ ‘ਚ 14 ਪੁਲਸ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ