ਸ੍ਰੀ ਨਗਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ

ਸ੍ਰੀ ਨਗਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਮੰਗਲਵਾਰ ਨੂੰ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਸ ਤੋਂ ਬਾਅਦ ਇਲਾਕੇ ਵਿਚ ਇੰਟਰਨੈੱਟ ਅਤੇ ਟੈਲੀਫੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਸ਼ਮੀਰ ਜ਼ੋਨ ਪੁਲਿਸ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ।

ਉਸ ਨੇ ਲਿਖਿਆ ਕਿ ਸ਼੍ਰੀਨਗਰ ਦੇ ਨਵਾਕਦਾਲ ਇਲਾਕੇ ਦੇ ਕਨੇਮਜਾਰ ‘ਚ ਮੁਕਾਬਲਾ ਸ਼ੁਰੂ। ਜੰਮੂ-ਕਸ਼ਮੀਰ ਪੁਲਸ ਅਤੇ ਸੀ. ਆਰ. ਪੀ. ਐੱਫ. ਦੇ ਜਵਾਨ ਜਵਾਬੀ ਕਾਰਵਾਈ ਕਰ ਰਹੇ ਹਨ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਇਲਾਕੇ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਸੰਘਣੀ ਆਬਾਦੀ ਵਾਲੇ ਇਸ ਇਲਾਕੇ ਵਿਚ ਲੱਗਭਗ ਅੱਧੀ ਰਾਤ ਨੂੰ ਸ਼ੁਰੂ ਹੋਈ

ਇਸ ਮੁਹਿੰਮ ਵਿਚ ਜੰਮੂ-ਕਸ਼ਮੀਰ ਪੁਲਿਸ ਅਤੇ ਸੀ. ਆਰ. ਪੀ. ਐੱਫ. ਨੇ ਕੁਝ ਘਰਾਂ ਨੂੰ ਘੇਰ ਲਿਆ ਤਾਂ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ ‘ਤੇ  ਸ਼੍ਰੀਨਗਰ ਸ਼ਹਿਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀ ਗਈ ਹੈ। ਜੇ. ਕੇ. ਪੀ. ਅਤੇ ਸੀ. ਆਰ. ਪੀ. ਐੱਫ. ਆਪਣਾ ਕੰਮ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।