ਨਗਰ ਕੌਂਸਲ ਪ੍ਰਧਾਨ ਨੇ ਮਤਾ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਭੇਜੀ ਫ਼ਾਇਲ

File sent by the Municipal

ਨਗਰ ਕੌਂਸਲ ਪ੍ਰਧਾਨ ਨੇ ਮਤਾ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਭੇਜੀ ਫ਼ਾਇਲ

(ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਹਲਕਾ ਵਾਸੀਆਂ ਨਾਲ਼ ਕੀਤੇ ਸਾਰੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਤਾਂ ਜ਼ੋ ਹਲਕਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਡਾਕਟਰ ਹਰਪ੍ਰੀਤ ਸਿੰਘ ਤੇ ਅਗਰਵਾਲ ਸਭਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਨੇ ਅੱਜ ਨਗਰ ਕੌਂਸਲ ਅਮਲੋਹ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ ਅਮਲੋਹ ਦੇ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਸ਼ਹਿਰ ਅਮਲੋਹ ਦੇ ਵੱਖ-ਵੱਖ ਵਾਰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜੋ ਕਿ ਜੱਗੀ ਪੱਧਰ ’ਤੇ ਜਾਰੀ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਅੱਜ ਨਗਰ ਕੌਂਸਲ ਅਮਲੋਹ ਵਿਖੇ ਆਊਟ ਸੋਰਸ ਕਰਮਚਾਰੀਆਂ ਵਜੋਂ ਕੰਮ ਕਰਦੇ 40 ਸਫ਼ਾਈ ਸੇਵਕਾਂ ਤੇ 7 ਸੀਵਰਮੇਨਾਂ ਨੂੰ ਪੱਕਾ ਕਰਨ ਦੀ ਫਾਇਲ ਪ੍ਰਵਾਨਗੀ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਸ਼ਾਸਨ ਨੂੰ ਭੇਜ ਦਿੱਤੀ ਗਈ ਹੈ ਜਿਸ ਕਾਰਨ ਨਗਰ ਕੌਂਸਲ ਅਮਲੋਹ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਸ਼ਹਿਰ ਵਿਖੇ 3 ਨਵੇਂ ਚੌਕ ਬਣਾਏ ਜਾ ਰਹੇ ਹਨ ਜ਼ੋ ਕਿ ਆਉਂਣ ਵਾਲੇ ਕੁਝ ਦਿਨਾਂ ਵਿੱਚ ਬਣ ਕੇ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਉਣਗੇ।

ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਸਹਿਯੋਗ ਕੀਤਾ ਜਾਵੇ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ