ਨਾਭਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕੈਦੀ ਤੋ ਰਿਸ਼ਵਤ ਮੰਗਣ ਦਾ ਪਰਚਾ ਦਰਜ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਕੁਝ ਸਮਾਂ ਪਹਿਲਾਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਡਿਪਟੀ ਸੁਪਰਡੈਂਟ ਵਜੋਂ ਤਾਇਨਾਤ ਰਹੇ ਪ੍ਰਭਜੋਤ ਸਿੰਘ ਦੇ ਖਿਲਾਫ ਜੇਲ੍ਹ ਵਿਚਲੇ ਇੱਕ ਕੈਦੀ ਤੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ । ਧਾਰਾ 384 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ । ਇਸ ਸੰਬੰਧੀ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿੱਚ ਬੰਦ ਭਵਨੀਤ ਸਿੰਘ ਨਾਮ ਦੇ ਇੱਕ ਕੈਦੀ ਦੇ ਪਿਤਾ ਬਲਵਿੰਦਰ ਸਿੰਘ ਵੱਲੋਂ ਡੀਜੀਪੀ ਜੇਲ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ।
ਜਿਸ ‘ਤੇ ਦੋਸ਼ ਨਾਭਾ ਵਿਖੇ ਤਾਇਨਾਤੀ ਦੌਰਾਨ ਸ਼ਿਕਾਇਤਕਰਤਾ ਦੇ ਲੜਕੇ ਕੋਲੋਂ ਦੋ ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੀ ਗੱਲ ਆਖੀ ਗਈ ਸੀ ਜਿਸ ਦੇ ਚੱਲਦਿਆਂ ਹੀ ਏਡੀਜੀਪੀ ਜੇਲ੍ਹਾਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਤਹਿਤ ਡਿਪਟੀ ਸੁਪਰਡੈਂਟ ਪ੍ਭਜੋਤ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਜਿਸ ਮਗਰੋਂ ਇਸ ਮਾਮਲੇ ਦੀ ਪੁਲੀਸ ਵੱਲੋਂ ਮੁਕੰਮਲ ਜਾਂਚ ਕੀਤੀ ਜਾਵੇਗੀ
ਦੱਸਣਯੋਗ ਹੈ ਕਿ ਵਰਤਮਾਨ ਸਮੇਂ ਵਿਚ ਇਹ ਡਿਪਟੀ ਸੁਪਰਡੈਂਟ ਪ੍ਰਭਜੋਤ ਸਿੰਘ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਨਹੀਂ ਬਲਕਿ ਜੇਲ੍ਹ ਵਿਭਾਗ ਦੇ ਚੰਡੀਗਡ਼੍ਹ ਵਿਖੇ ਸਥਿਤ ਮੁੱਖ ਦਫ਼ਤਰ ਵਿੱਚ ਤਾਇਨਾਤ ਹੈ
ਉਧਰ ਇਸ ਸਬੰਧੀ ਸੰਪਰਕ ਕਰਨ ਤੇ ਪਟਿਆਲਾ ਦੇ ਐੱਸਐੱਸਪੀ ਸ੍ਰੀ ਦੀਪਕ ਪਾਰਿਖ ਨੇ ਇਸ ਡਿਪਟੀ ਸੁਪਰਡੈਂਟ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਰਾਵਾਂ ਦੇ ਤਹਿਤ ਨਾਭਾ ਪੁਲੀਸ ਵੱਲੋਂ ਕੇਸ ਦਰਜ ਕਰਨਦੀ ਪੁਸ਼ਟੀ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ