ਫਿਲਮੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ

Film actor Deep Sidhu dies in road accident

ਸੋਨੀਪਤ ਸੜਕ ਹਾਦਸੇ ’ਚ ਹੋਈ ਮੌਤ

(ਸੱਚ ਕਹੂੰ ਨਿਊਜ਼) ਸੋਨੀਪਤ। ਫਿਲਮੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ ਗਈ। ਇਹ ਹਾਦਸਾ ਕੁੰਡਲੀ ਮਾਨੇਸਰ ਭਾਵ ਕੇਐਮਪੀਐਲ ਹਾਈਵੇਅ ਨੇੜੇ ਵਾਪਰਿਆ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਪਰਤ ਰਿਹਾ ਸੀ। ਇਸ ਦੌਰਾਨ ਉਨਾਂ ਦੀ ਗੱਡੀ ਇੱਕ ਖੜੇ ਕੰਨਟੇਨਰ ’ਚ ਵੱਜੀ। ਉਨਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਖਰਖੌਦਾ ਹਸਪਤਾਲ ’ਚ ਭੇਜਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਿਕਰਯੋਗ ਹੈ ਕਿ ਦੀਪ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਉਸ ਨੂੰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ ‘ਤੇ ਹੋਈ ਹਿੰਸਾ ਦਾ ਵੀ ਦੋਸ਼ੀ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here