ਫਿਲਮ ਅਦਾਕਾਰ ਕੇਆਰਕੇ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਏਅਰਪੋਰਟ ਤੋਂ ਕੀਤਾ ਕਾਬੂ

ਫਿਲਮ ਅਦਾਕਾਰ ਕੇਆਰਕੇ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਏਅਰਪੋਰਟ ਤੋਂ ਕੀਤਾ ਕਾਬੂ

ਮੁੰਬਈ (ਏਜੰਸੀ)। ਫਿਲਮ ਅਭਿਨੇਤਾ ਕਮਲ ਆਰ ਖਾਨ ਨੂੰ ਮੁੰਬਈ ਪੁਲਿਸ ਨੇ ਦੋ ਸਾਲ ਪਹਿਲਾਂ ਮਾਣਹਾਨੀ ਦੇ ਮਾਮਲੇ ’ਚ ਗਿ੍ਰਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਆਰਕੇ ਨੂੰ 2020 ’ਚ ਦਿੱਤੇ ਗਏ ਵਿਵਾਦਤ ਟਵੀਟ ਕਾਰਨ ਗਿ੍ਰਫਤਾਰ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੇਆਰਕੇ ਆਪਣੇ ਵਿਵਾਦਿਤ ਬਿਆਨਾਂ ਅਤੇ ਟਵੀਟਸ ਲਈ ਜਾਣੇ ਜਾਂਦੇ ਹਨ। ਉਸ ਵਿਰੁੱਧ ਕਈ ਐਫਆਈਆਰ ਦਰਜ ਹਨ।

ਜਾਣੋ, ਕਿਸ ਧਾਰਾ ’ਚ ਕੀਤੇ ਗਏ ਗਿ੍ਰਫਤਾਰ

ਮੀਡੀਆ ਰਿਪੋਰਟਾਂ ਮੁਤਾਬਕ ਵਿਵਾਦਿਤ ਟਵੀਟ 30 ਅਪ੍ਰੈਲ 2020 ਨੂੰ ਕੀਤਾ ਗਿਆ ਸੀ। ਉਨ੍ਹਾਂ ਨੇ ਮਰਨ ਤੋਂ ਪਹਿਲਾਂ ਇਰਫਾਨ ਖਾਨ ਨੂੰ ਲੈ ਕੇ ਇੱਕ ਵਿਵਾਦਿਤ ਟਵੀਟ ਵੀ ਕੀਤਾ ਸੀ। ਪੁਲਿਸ ਮੁਤਾਬਕ ਕੇਆਰਕੇ ਖਿਲਾਫ ਆਈਪੀਸੀ ਦੀ ਧਾਰਾ 294 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ