ਸੋਨੀਆ ਗਾਂਧੀ ਤੇ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ
ਏਜੰਸੀ, ਨਵੀਂ ਦਿੱਲੀ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਸਰਕਾਰੀ ਸਨਮਾਨਾਂ ਨਾਲ ਅੱਜ ਪੰਜ ਤੱਤਾਂ ‘ਚ ਵਿਲੀਨ ਹੋ ਗਈ ਰਾਜਧਾਨੀ ਦੇ ਨਿਗਮ ਬੋਧ ਘਾਟ ‘ਤੇ ਕਾਂਗਰਸ ਦੇ ਵੱਖ-ਵੱਖ ਆਗੂਆਂ ਦੀ ਮੌਜ਼ੂਦਗੀ ‘ਚ ਸਰਕਾਰੀ ਸਨਮਾਨਾਂ ਨਾਲ ਮਰਹੂਮ ਆਗੂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਨਿਗਮਬੋਧ ਘਾਟ ‘ਤੇ ਮੌਜ਼ੂਦ ਸਨ ਇਸ ਤੋਂ ਪਹਿਲਾਂ, ਸ੍ਰੀਮਤੀ ਦੀਕਸ਼ਿਤ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਜਾਮੁਦੀਨ ਸਥਿਤ ਰਿਹਾਇਸ਼ ਤੋਂ ਕਾਂਗਰਸ ਦਫ਼ਤਰ ਲਿਆਂਦੀ ਗਈ ਜਿੱਥੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ 81 ਸਾਲਾਂ ਸ੍ਰੀਮਤੀ ਦੀਕਸ਼ਿਤ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ
ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਗੰਭੀਰ ਹਾਲਤ ‘ਚ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਅੱਜ ਲਗਭਗ 2:55 ਮਿੰਟ ‘ਤੇ ਅੰਤਿਮ ਸਾਹ ਲਈ ‘ਨਵੀਂ ਦਿੱਲੀ ਦੀ ਸ਼ਿਲਪਕਾਰ ਕਹੀ ਜਾਣ ਵਾਲੀ ਸ਼ੀਲਾ ਦੀਕਸ਼ਿਤ ਨੂੰ ਅੰਤਿਮ ਵਿਦਾਈ ਦੇਣ ਲਈ ਦਿੱਲੀ ਦੇ ਤਮਾਮ ਆਗੂਆਂ ਦਾ ਜਮਵਾੜਾ ਰਿਹਾ ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਦਫ਼ਤਰ ‘ਤੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਉਹ ਮੇਰੇ ਲਈ ਵੱਡੀ ਭੈਣ ਵਾਂਗ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।