ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਯੂਨੀਅਨਾਂ ਦੁਆਰਾ ਉਠਾਏ ਜਾਇਜ਼ ਮੁੱਦਿਆਂ ਦੇ ਹੱਲ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼
Punjab Government News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Police Encounter News: ਮਸ਼ਹੂਰ ਕਾਰੋਬਾਰੀ ਦੇ ਕਤਲ ’ਚ ਸ਼ਾਮਲ ਦੋ ਮੁਲਜ਼ਮ ਮੁਕਾਬਲੇ ’ਚ ਢੇਰ
ਇਨਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਫਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਕੰਟਰੈਕਟਰ ਵਰਕਰਜ਼ ਯੂਨੀਅਨ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ, ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ), ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਦੇ ਨੁਮਾਇੰਦਿਆਂ ਵੱਲੋਂ ਸਾਂਝੇ ਕੀਤੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। Punjab Government News

ਇਸ ਗੱਲਬਾਤ ਦੌਰਾਨ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਤੇਜਵੀਰ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ ਪੀ.ਐਮ.ਆਈ.ਡੀ.ਸੀ ਦੀਪਤੀ ਉੱਪਲ ਅਤੇ ਵਧੀਕ ਸਕੱਤਰ ਪ੍ਰਸੋਨਲ ਨਵਜੋਤ ਕੌਰ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨਾਂ ਕਰਮਚਾਰੀ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਮੁੱਖ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ।