ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ (Finance department) ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 135 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਬੀਮਾ ਕੰਪਨੀ ਨੂੰ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾਣੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।