ਅਸ਼ੋਕ ਵਰਮਾ
ਬਠਿੰਡਾ, 23 ਦਸੰਬਰ
ਥਰਮਲ ਮੁਲਾਜ਼ਮਾਂ ਵੱਲੋਂ ਦਿੱਤੇ ਧਰਨੇ ਕਾਰਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਦਫ਼ਤਰ ਵਿੱਚ ‘ਸੰਗਤ ਦਰਸ਼ਨ’ ਪ੍ਰੋਗਰਾਮ ਨਾ ਕਰ ਸਕੇ ਖ਼ਜ਼ਾਨਾ ਮੰਤਰੀ ਵੱਲੋਂ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਥਾਨਕ ਪੰਚਾਇਤ ਭਵਨ ਵਿੱਚ ਬਣਾਏ ਦਫ਼ਤਰ ਵਿੱਚ ‘ਸੰਗਤ ਦਰਸ਼ਨ’ ਪ੍ਰੋਗਰਾਮ ਕੀਤਾ ਜਾਂਦਾ ਹੈ ਇੰਪਲਾਈਜ਼ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਅੱਜ ਥਰਮਲ ਮੁਲਾਜ਼ਮਾਂ ਨੇ ਖ਼ਜ਼ਾਨਾ ਮੰਤਰੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਇਹ ਮੁਲਾਜ਼ਮ ਪਿਛਲੇ ਕਰੀਬ ਦੋ ਤਿੰਨ ਮਹੀਨਿਆਂ ਤੋਂ ਥਰਮਲ ਬੰਦ ਕਰਨ ਖਿਲਾਫ ਆਵਾਜ਼ ਬੁਲੰਦ ਕਰ ਰਹੇ ਹਨ ਥਰਮਲ ਦੇ ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਰਨੇ ਕਾਰਨ ਮਨਪ੍ਰੀਤ ਬਾਦਲ ਨੂੰ ਆਪਣਾ ਸੰਗਤ ਦਰਸ਼ਨ ਪ੍ਰੋਗਰਾਮ ਰੱਦ ਕਰਨਾ ਪਿਆ ਹੈ
ਅੱਜ ਥਰਮਲ ਦੇ ਪੱਕੇ ਤੇ ਕੰਟਰੈਕਟ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਤਾਂ ਪਿਲਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਵਿੱਤ ਮੰਤਰੀ ਦੇ ਦਫਤਰ ਅੱਗੇ ਸੁਰੱਖਿਆ ਦੇ ਪੱਖ ਤੋਂ ਪੁਲਿਸ ਦੀ ਨਫਰੀ ਨੂੰ ਤਾਇਨਾਤ ਕੀਤਾ ਹੋਇਆ ਸੀ ਥਰਮਲ ਪਲਾਂਟ ਬੰਦ ਕਰਨ ਤੋਂ ਭੜਕੇ ਮੁਲਾਜਮਾਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਨੂੰ ਲਗਾਤਾਰ ਨਿਸ਼ਾਨਾ ਬਨਾਉਣਾ ਜਾਰੀ ਰੱਖਿਆ ਇੰਪਲਾਈਜ਼ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਮਸਲੇ ਦਾ ਹੱਲ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ ਕਰ ਦੇਣਗੇ
ਅੱਜ ਵੀ ਆਮ ਆਦਮੀ ਪਾਰਟੀ ਦੇ ਸ਼ਹਿਰੀ ਆਗੂ ਦੀਪਕ ਬਾਂਸਲ ਨੇ ਧਰਨੇ ‘ਚ ਸ਼ਮੂਲੀਅਤ ਕੀਤੀ ਸ੍ਰੀ ਬਾਂਸਲ ਨੇ ਆਖਿਆ ਕਿ ਬਠਿੰਡਾ ਥਰਮਲ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਨ੍ਹਾਂ ਨਾਲ ਸਰਕਾਰ ਖਜਾਨਾ ਭਰਨ ਵਾਸਤੇ ਖਿਲਵਾੜ ਕਰ ਰਹੀ ਹੈ ਤਾਲਮੇਲ ਕਮੇਟੀ ਦੇ ਕਨਵੀਨਰ ਪ੍ਰਕਾਸ਼ ਸਿੰਘ ਅਤੇ ਜੁਆਇੰਟ ਫੋਰਮ ਦੇ ਆਗੂ ਗੁਰਸੇਵਕ ਸਿੰਘ ਨੇ ਆਖਿਆ ਕਿ ਬਠਿੰਡਾ ਥਰਮਲ ਬੰਦ ਹੋਣ ਦੀ ਸੂਰਤ ਵਿੱਚ ਰੁਜ਼ਗਾਰ ਨੂੰ ਢਾਹ ਲੱਗਣ ਲੱਗੀ ਹੈ ਅਤੇ ਆਉਂਦੇ ਸਮੇਂ ‘ਚ ਖਪਤਕਾਰਾਂ ‘ਤੇ ਇਸ ਦਾ ਮਾੜਾ ਅਸਰ ਪਵੇਗਾ ਆਗੂਆਂ ਨੇ ਆਖਿਆ ਕਿ ਖ਼ਜ਼ਾਨਾ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਕਿ ਥਰਮਲ ਬੰਦ ਨਹੀਂ ਕੀਤਾ ਜਾਵੇਗਾ ਪਰ ਹੁਣ ਸਰਕਾਰ ਵਾਅਦਿਆਂ ਤੋਂ ਭੱਜ ਗਈ ਹੈ
ਤਾਲਮੇਲ ਕਮੇਟੀ ਆਗੂ ਅਸ਼ਵਨੀ ਕੁਮਾਰ ਨੇ ਦੋਸ਼ ਲਾਇਆ ਕਿ ਸਰਕਾਰ ਨੇ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਇੱਥੇ ਕੰਮ ਕਰਦੇ ਮੁਲਾਜਮਾਂ ਨਾਲ ਧੋਖਾ ਕੀਤਾ ਹੈ ਉਨ੍ਹਾਂ ਆਖਿਆ ਕਿ ਚੋਣਾਂ ਵੇਲੇ ਲੋਕਾਂ ਨੂੰ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਨਾਲੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਨੇ ਰੁਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨ ਦੀ ਥਾਂ ਪਹਿਲਾਂ ਕੰਮ ‘ਤੇ ਲੱਗੇ ਲੋਕਾਂ ਦੇ ਰੁਜ਼ਗਾਰ ਖੋਹ ਲਏ ਹਨ
ਮੁਲਾਜ਼ਮ ਆਗੂ ਪ੍ਰਕਾਸ਼ ਸਿੰਘ ਨੇ ਕਿਹਾ ਕਿ ਜੇਕਰ ਸਰਕਾਰੀ ਥਰਮਲ ਪਲਾਂਟ ਪੱਕੇ ਤੌਰ ‘ਤੇ ਬੰਦ ਕਰ ਦਿੱਤੇ ਗਏ ਤਾਂ ਰੈਗੂਲਰ ਅਤੇ ਦਿਹਾੜੀਦਾਰ ਕਾਮਿਆਂ ਦੇ ਪਰਿਵਾਰ ਭੁੱਖਮਰੀ ਦਾ ਸ਼ਿਕਾਰ ਹੋ ਸਕਦੇ ਹਨ ਉਨ੍ਹਾਂ ਦੱਸਿਆ ਕਿ ਕੰਟਰੈਕਟ ਵਰਕਰਾਂ ਨੂੰ ਤਾਂ ਵੱਡੀ ਸੱਟ ਵੱਜੇਗੀ ਕਿਉਂਕਿ ਪੱਕੇ ਹੋਣ ਦੀ ਆਸ ‘ਚ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਹਨ ਤੇ ਇੰਨ੍ਹਾਂ ‘ਚੋਂ ਜਿਆਦਾਤਰ ਦੀ ਕੋਈ ਹੋਰ ਨੌਕਰੀ ਪ੍ਰਾਪਤ ਕਰਨ ਦੀ ਉਮਰ ਵੀ ਲੰਘ ਗਈ ਹੈ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਖਜ਼ਾਨਾ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰੀ ਫੈਸਲੇ ਦੇ ਵਿਰੋਧ ‘ਚ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ
ਕੱਚੇ ਕਾਮਿਆਂ ਵੱਲੋਂ ਪੱਕੇ ਮੋਰਚੇ ਦੀ ਤਿਆਰੀ
ਬਠਿੰਡਾ ਥਰਮਲ ਬੰਦ ਕਰਨ ਦੇ ਵਿਰੋਧ ‘ਚ ਕੱਚੇ ਕਾਮਿਆਂ ਨੇ ਪਹਿਲੀ ਜਨਵਰੀ ਤੋਂ ਲਾਏ ਜਾਣ ਵਾਲੇ ਪੱਕੇ ਮੋਰਚੇ ਦੀ ਤਿਆਰੀ ਵਿੱਢ ਦਿੱਤੀ ਹੈ ਪਿੰਡ ਸਿਵੀਆਂ ‘ਚ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਅਮਰੀਕ ਸਿੰਘ ਸਿਵੀਆਂ ਦੀ ਅਗਵਾਈ ਹੇਠ ਕੱਚੇ ਕਾਮਿਆਂ ਨੇ ਮੋਰਚੇ ਲਈ ਆਟਾ,ਚਾਹ ਪੱਤੀ, ਖੰਡ ਤੇ ਗੁੜ ਆਦਿ ਇਕੱਠਾ ਕੀਤਾ ਮੁਲਾਜ਼ਮ ਆਗੂਆਂ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਥਰਮਲ ਬੰਦ ਹੋਣ ਦੇ ਆਮ ਲੋਕਾਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਅਤੇ ਸੰਘਰਸ਼ ਲਈ ਹਮਾਇਤ ਦੀ ਮੰਗ ਕੀਤੀ ਕਿਸਾਨ ਆਗੂ ਅਮਰੀਕ ਸਿੰਘ ਨੇ ਮੋਰਚੇ ‘ਚ ਪ੍ਰੀਵਾਰਾਂ ਸਮੇਤ ਸ਼ਾਮਲ ਹੋਣ ਦਾ ਭਰੋਸਾ ਦਿਵਾਇਆ ਅਤੇ ਵਿੱਤ ਮੰਤਰੀ ਦੇ ਨਾਦਰਸ਼ਾਹੀ ਵਤੀਰੇ ਦੀ ਨਿਖੇਧੀ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।