ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਵੱਲੋਂ ਵਿੱਤ ਮੰਤਰੀ ਨਾਲ ਕੀਤੀ ਗਈ ਮੀਟਿੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ (Punjabi University) ਲਈ ਜਿੰਨੀ ਗਰਾਂਟ ਦਾ ਵਾਅਦਾ ਕੀਤਾ ਸੀ, ਉਸ ਵਿੱਚ ਕਿਸੇ ਪ੍ਰਕਾਰ ਦੀ ਕੋਈ ਕਟੌਤੀ ਨਹੀਂ ਕੀਤੀ ਗਈ। ਸ੍ਰੀ ਚੀਮਾ ਨੇ ਇਹ ਦਾਅਵਾ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਨੇ ਯੂਨੀਵਰਸਿਟੀ ਗਰਾਂਟ ਜਾਰੀ ਕੀਤੇ ਜਾਣ ਦੇ ਮਸਲੇ ’ਤੇ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਿਧਾਇਕ ਨਰਿੰਦਰ ਕੌਰ ਭਰਾਜ, ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਚੇਅਰਮੈਨ ਮਿਲਕਫੈੱਡ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ। ਚੀਮਾ ਨੇ ਭਰੋਸਾ ਦਿਵਾਇਆ ਕਿ ਵਾਅਦੇ ਅਨੁਸਾਰ ਐਲਾਨੀ ਗਈ ਗਰਾਂਟ ਦੀ ਬਕਾਇਆ ਰਾਸ਼ੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। Punjabi University
ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਮਾਨ ਨੇ ਦੱਸਿਆ ਮੀਟਿੰਗ ਦੌਰਾਨ ਇਸ ਗੱਲ ਉੱਤੇ ਵਿਸ਼ੇਸ਼ ਚਰਚਾ ਹੋਈ ਕਿ ਕਿਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਹੁਣ ਪਹਿਲਾਂ ਨਾਲ਼ੋਂ ਸੁਖਾਵੀਂ ਹੋਈ ਹੈ। ਪਿਛਲੇ ਸਾਲਾਂ ਵਿੱਚ ਤਾਂ ਹਾਲਤ ਇੰਨੀ ਜ਼ਿਆਦਾ ਬਦਤਰ ਸੀ ਕਿ ਯੂਨੀਵਰਸਿਟੀ ਨੂੰ ਮਜਬੂਰੀਵੱਸ ਯੂ. ਜੀ. ਸੀ. , ਈ. ਐੱਮ. ਆਰ. ਸੀ. , ਐੱਨ. ਐੱਸ. ਐੱਸ. ਅਤੇ ਹੋਰ ਕੇਂਦਰੀ ਗਰਾਂਟਾਂ ਨੂੰ ਵੀ ਤਨਖਾਹਾਂ ਲਈ ਵਰਤਣਾ ਪੈ ਗਿਆ ਸੀ। ਅਜਿਹਾ ਹੋਣ ਨਾਲ ਯੂਨੀਵਰਸਿਟੀ ਸਬੰਧਤ ਕੇਂਦਰੀ ਸੰਸਥਾਵਾਂ ਦੇ ਸਨਮੁਖ ਡੀਫਾਲਟਰ ਬਣ ਗਈ ਸੀ। ਯੂਨੀਵਰਸਿਟੀ ਨੇ 2018 ਤੱਕ 150 ਕਰੋੜ ਰੁਪਏ ਦਾ ਕਰਜ਼ਾ ਵੀ ਲਿਆ।
ਮੌਜੂਦਾ ਸਰਕਾਰ ਵੱਲੋਂ ਸੰਕਟ ਸਮੇਂ ਵਿੱਚ ਯੂਨੀਵਰਸਿਟੀ ਦੀ ਬਾਂਹ ਫੜੀ (Punjabi University)
ਜ਼ਿਕਰਯੋਗ ਹੈ ਕਿ 2021-22 ਵਿੱਚ ਯੂਨੀਵਰਸਿਟੀ ਦੀ ਮਹੀਨਾਵਾਰ ਗ੍ਰਾਂਟ ਲਗਭਗ 9.5 ਕਰੋੜ ਸੀ, ਪ੍ਰੰਤੂ ਇਸ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 90 ਕਰੋੜ ਰੁਪਏ ਦੀ ਗ੍ਰਾਂਟ ਅੰਤਰਿਮ ਸਹਾਇਤਾ ਵਜੋਂ ਦਿੱਤੀ ਗਈ ਸੀ ਪਰ ਹੁਣ 2022 ਵਿੱਚ ਸਰਕਾਰ ਵੱਲੋਂ ਗੈਰ-ਅਧਿਆਪਨ ਅਮਲੇ ਲਈ ਛੇਵਾਂ ਪੇਅ ਕਮਿਸ਼ਨ ਅਤੇ ਅਧਿਆਪਕਾਂ ਲਈ ਸੱਤਵਾਂ ਪੇਅ ਕਮਿਸ਼ਨ ਲਾਗੂ ਕੀਤੇ ਜਾਣ ਤੋਂ ਬਾਅਦ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵੀ ਚੋਖਾ ਵਾਧਾ ਹੋ ਚੁੱਕਾ ਹੈ ਅਤੇ ਸਲਾਨਾ ਤਨਖਾਹਾਂ ਦੇ ਖਰਚੇ ਵਿੱਚ 110 ਕਰੋੜ ਦੇ ਕਰੀਬ ਵਾਧਾ ਹੋ ਗਿਆ ਹੈ। ਮੌਜੂਦਾ ਸਰਕਾਰ ਵੱਲੋਂ ਸੰਕਟ ਸਮੇਂ ਵਿੱਚ ਯੂਨੀਵਰਸਿਟੀ ਦੀ ਬਾਂਹ ਫੜੀ ਗਈ, ਤੀਹ ਕਰੋੜ ਮਹੀਨਾਵਾਰ ਗਰਾਂਟ ਜਾਰੀ ਕੀਤੀ।
2022-23 ਦੌਰਾਨ ਦਾਖਲਿਆਂ ਵਿੱਚ 10 ਫ਼ੀਸਦੀ ਦੇ ਕਰੀਬ ਹੋਇਆ ਵਾਧਾ
ਜ਼ਿਕਰਯੋਗ ਹੈ ਕਿ 14 ਸਾਲ ਦੇ ਵਕਫ਼ੇ ਬਾਅਦ 2021-22 ਵਿੱਚ ਯੂਨੀਵਰਸਿਟੀ ਨੇ ਫੀਸਾਂ ਵਿੱਚ 10 ਫੀਸਦੀ ਵਾਧਾ ਕੀਤਾ ਹੈ। ਦਾਖਲੇ ਵਧਾਉਣ ਦੇ ਉਪਰਾਲੇ ਕੀਤੇ ਗਏ ਜਿਸ ਦੇ ਨਤੀਜੇ ਵਜੋਂ 2022-23 ਦੌਰਾਨ ਦਾਖਲਿਆਂ ਵਿੱਚ 10 ਫ਼ੀਸਦੀ ਦੇ ਕਰੀਬ ਵਾਧਾ ਹੋਇਆ । ਇੰਜੀਨੀਅਰਿੰਗ ਕੋਰਸ, ਜਿਨ੍ਹਾਂ ਵਿੱਚ ਦਾਖਲੇ ਘਟ ਰਹੇ ਸਨ, ਉਹ ਦਾਖਲੇ ਵੀ ਵਧ ਗਏ ਹਨ। 2021-22 ਵਿੱਚ ਛੇ ਨਵੇਂ ਪੰਜ ਸਾਲਾ ਏਕੀਕਿ੍ਰਤ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਵੱਲੋਂ ਭਰਵਾ ਹੁੰਗਾਰਾ ਮਿਲਿਆ ਹੈ।
ਇਹ ਵੀ ਪਡ਼੍ਹੋ : ਸ਼ਹੀਦੀ ਸਭਾ ਸਬੰਧੀ ‘ਫ਼ੋਟੋ ਕਾਂਟੈੱਸਟ’ ਮੁਕਾਬਲੇ ਲਈ ਕਰੋ ਅਪਲਾਈ, 80 ਹਜ਼ਾਰ ਤੋਂ ਵੱਧ ਦੇ ਇਨਾਮ ਜਿੱਤੋ
ਮੌਜੂਦਾ ਸੈਸ਼ਨ ਦੌਰਾਨ ਲਗਭਗ 800 ਵਿਦਿਆਰਥੀ ਇਨ੍ਹਾਂ ਛੇ ਕੋਰਸਾਂ ਵਿੱਚ ਇਨਰੋਲ ਹੋਏ ਹਨ ਅਤੇ ਜਿਨ੍ਹਾਂ ਦੀ ਕੁੱਲ ਗਿਣਤੀ ਹੁਣ 2400 ਦੇ ਕਰੀਬ ਹੋ ਗਈ ਹੈ। ਯੂਨੀਵਰਸਿਟੀ ਦੀ ਵਿੱਤੀ ਸਥਿਤੀ ਕਰਕੇ ਯੂਨੀਵਰਸਿਟੀ ਵੱਲੋਂ ਪਿਛਲੇ ਲਗਭਗ 7-8 ਸਾਲਾਂ ਤੋਂ ਕੋਈ ਵੀ ਨਵੀਂ ਭਰਤੀ ਨਹੀਂ ਕੀਤੀ ਗਈ। ਯੂਨੀਵਰਸਿਟੀ ਵੱਲੋਂ ਪਿਛਲੇ ਸਾਲਾਂ ਵਿੱਚ ਲਗਭਗ 20 ਦਾਗੀ ਕਰਮਚਾਰੀਆਂ ਨੂੰ ਨੌਕਰੀ ਤੋਂ ਮੁਅੱਤਲ ਕਰਨ ਸਬੰਧੀ ਕਾਰਵਾਈ ਕੀਤੀ ਗਈ ਚੱਲ ਰਹੀ ਹੈ। ਸਾਲ 2018 ਤੋਂ ਹੁਣ ਤੱਕ ਲਗਭਗ 434 ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀ ਰਿਟਾਇਰ ਹੋ ਚੁੱਕੇ ਹਨ।