ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ
ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮਨਪ੍ਰੀਤ ਬਾਦਲ ਵੱਲੋਂ ਆਪਣੇ ਫੇਸਬੁੱਕ ਪੇਜ ’ਤੇ ਸਾਂਝੀ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੇ ਲਿਖਿਆ ਕਿ ਉਹ ਕੋਰੋਨਾ ਪਾਜ਼ੇਟਿਵ ਹਨ ਅਤੇ ਆਉਣ ਵਾਲੇ ਦਿਨਾਂ ’ਚ ਉਹ ਇਕਾਂਤਵਾਸ ’ਚ ਰਹਿਣਗੇ। ਮਨਪ੍ਰੀਤ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵੀ ਕੋਰੋਨਾ ਟੈਸਟ ਕਰਵਾਇਆ ਸੀ, ਨੈਗੇਟਿਵ ਆਇਆ ਸੀ।
I would like to inform everyone that I have tested positive for COVID-19. I will be quarantining for next several days and hope for a speedy recovery.
— Manpreet Singh Badal (@MSBADAL) March 12, 2021
ਇਸ ਤੋਂ ਬਾਅਦ ਬਜਟ ਇਜਲਾਸ ਖ਼ਤਮ ਹੋਣ ਮਗਰੋਂ ਵੀ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਮਨਪ੍ਰੀਤ ਬਾਦਲ ਨੇ ਉਨ੍ਹਾਂ ਦੇ ਸੰਪਰਕ ’ਚ ਆਉਣ ਵਾਲੇ ਵਿਅਕਤੀਆਂ ਨੂੰ ਆਗਾਹ ਕੀਤਾ ਹੈ ਅਤੇ ਉਨ੍ਹਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.