ਬੀਤੇ ਦਿਨ ਪੁਲੀ ਤੋਂ ਪੈਰ ਫਿਸਲਣ ’ਤੇ ਪਾਣੀ ਵਿੱਚ ਡੁੱਬਣ ਕਾਰਨ ਨੌਜਵਾਨ ਦੀ ਹੋਈ ਸੀ ਮੌਤ
- ਵਿਧਾਇਕ ਫੋਜਾ ਸਿੰਘ ਸਰਾਰੀ ਅਤੇ ਐਸਡੀਐਮ ਨੇ ਘਰ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਤੇ ਸੌਂਪਿਆ 4 ਲੱਖ ਦਾ ਚੈੱਕ
ਗੁਰੂਹਰਸਹਾਏ (ਫਿਰੋਜ਼ਪੁਰ) (ਸਤਪਾਲ ਥਿੰਦ)। ਗੁਰੂਹਰਸਹਾਏ ਹਲਕੇ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਨੌਜਵਾਨ ਜਗਦੀਸ਼ ਸਿੰਘ 42 ਪੁੱਤਰ ਵੀਰ ਸਿੰਘ ਦੀ ਬੀਤੇ ਕੱਲ੍ਹ ਤੇਜ਼ ਬਹਾਅ ਵਾਲੇ ਪਾਣੀ ਦੀ ਪੁੱਲੀ ਤੋਂ ਗੁਜ਼ਰਦਿਆਂ ਪੈਰ ਫਿਸਲਣ ’ਤੇ ਪਾਣੀ ਵਿੱਚ ਡੁੱਬਣ ਕਰਕੇ ਮੌਤ ਹੋ ਗਈ ਸੀ। ਅੱਜ ਉਸ ਦੀ ਲਾਸ਼ ਮਿਲਣ ਉਪਰੰਤ ਵਿਧਾਇਕ ਗੁਰੂਹਰਸਹਾਏ ਸ. ਫੌਜਾਂ ਸਿੰਘ ਸਰਾਰੀ, ਐਸਡੀਐਮ ਸੂਰਜ ਕੁਮਾਰ ਦੀ ਹਾਜ਼ਰੀ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦਾ ਸੰਸਕਾਰ ਕੀਤਾ ਗਿਆ। (Financial Assistance)
ਪੰਜਾਬ ਸਰਕਾਰ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ (Financial Assistance)
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਭਾਣਾ ਵਰਤਿਆ ਹੈ ਕੀ ਜਗਦੀਸ਼ ਸਿੰਘ ਦਾ ਪੁਲੀ ਤੋਂ ਪੈਰ ਫਿਸਲਣ ਤੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਮ੍ਰਿਤਕ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਹਲਕੇ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਅਤੇ ਐਸਡੀਐਮ ਸੂਰਜ ਕੁਮਾਰ ਵੱਲੋਂ ਮ੍ਰਿਤਕ ਦੇ ਘਰ ਪਹੁੰਚ ਕੇ ਉਸ ਦੀ ਪਤਨੀ ਬਿਮਲਾ ਰਾਣੀ ਅਤੇ ਪਿਤਾ ਵੀਰ ਸਿੰਘ ਅਤੇ ਮਾਤਾ ਜੀਤੋ ਬਾਈ ਸਮੇਤ ਪਰਿਵਾਰਿਕ ਮੈਂਬਰਾਂ ਨੂੰ ਮੌਕੇ ’ਤੇ ਜਾ ਕੇ ਸੌਂਪਿਆ ਗਿਆ।
ਇਹ ਵੀ ਪੜ੍ਹੋ : ਚਾਂਦਪੁਰਾ ਬੰਨ੍ਹ ਪੂਰਨ ’ਚ ਲੱਗੇ ਨੌਜਵਾਨ ਨੂੰ ਸੱਪ ਨੇ ਡੰਗਿਆ
ਇਸ ਮੌਕੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ ਕਿ ਪਰਿਵਾਰ ਦਾ ਇੱਕ ਕਮਾਉਣ ਵਾਲਾ ਮੁਖੀ ਜਿਸ ਦੀ ਬੀਤੇ ਕਲ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ। ਇਸ ਦੁਖਦਾਈ ਘਟਨਾ ਦੇ ਵਾਪਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਰਾਹਤ ਫੰਡ ਵਿੱਚੋਂ ਦਿੱਤਾ ਗਿਆ ਹੈ। ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਉਹ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ। (Financial Assistance)