ਸਾਡੇ ਨਾਲ ਸ਼ਾਮਲ

Follow us

13.2 C
Chandigarh
Monday, January 19, 2026
More
    Home Breaking News ਸੂਬੇ ‘ਚ...

    ਸੂਬੇ ‘ਚ ਹੋਏ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ

    Financial

    4100 ਕਰੋੜ ਰੁਪਏ ਦੀ ਰਕਮ ਬਕਾਇਆ

    ਚੰਡੀਗੜ੍ਹ। ਪੰਜਾਬ ‘ਚ ਵਿੱਤੀ ਹਾਲਾਤ ਕਾਫੀ ਮਾੜੇ ਚੱਲ ਰਹੇ ਹਨ। ਹਾਲਾਤ ਤਾਂ ‘ਵਿੱਤੀ ਐਮਰਜੈਂਸੀ’ ਵਰਗੇ ਹੋ ਗਏ ਹਨ ਕਿਉਂਕਿ ਕੇਂਦਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਆਲਮ ਇਹ ਹੈ ਕਿ ਵਿੱਤੀ ਸੰਕਟ ਕਾਰਨ ਸਰਕਾਰ ‘ਓਵਰ ਡਰਾਫਟ’ ਵਿਚ ਚਲੀ ਗਈ ਹੈ ਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਸ਼ੀ ਦਾ ਜੇਕਰ ਭੁਗਤਾਨ ਨਹੀਂ ਹੁੰਦਾ ਤਾਂ ਸੰਕਟ ਹੋਰ ਵੀ ਗੰਭੀਰ ਹੋ ਜਾਵੇਗਾ। ਇਸ ਸੰਕਟ ਦੇ ਚੱਲਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ ‘ਤੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

    ਦੂਜੇ ਪਾਸੇ ਇਸ ਸਾਰੇ ਮਸਲੇ ‘ਤੇ ਮੁੱਖ ਮੰਤਰੀ ਦੀ ਪੰਜਾਬ ਵਾਪਸੀ ਤੋਂ ਬਾਅਦ ਇਕ ਹੰਗਾਮੀ ਮੀਟਿੰਗ ਹੋਵੇਗੀ ਜਿਸ ਵਿਚ ਇਸ ‘ਤੇ ਗੱਲਬਾਤ ਹੋਵੇਗੀ। ਜਾਣਕਾਰੀ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਕਤੂਬਰ ਮਹੀਨੇ 2100 ਕਰੋੜ ਰੁਪਏ ਜੀ.ਐੱਸ.ਟੀ. ਦੇ ਮੁਆਵਜ਼ੇ ਦੀ ਕਿਸ਼ਤ ਵਜੋਂ ਦੇਣੇ ਸਨ। ਇਸੇ ਤਰ੍ਹਾਂ 2 ਹਜ਼ਾਰ ਕਰੋੜ ਰੁਪਏ ਸਾਲ 2017 ਦੇ ਹਨ, ਜਦੋਂ ਜੀ.ਐੱਸ.ਟੀ. ਲਾਗੂ ਕੀਤਾ ਗਿਆ ਸੀ।

    ਇਹ ਰਕਮ ਵੀ ਅਟਕੀ ਪਈ ਹੈ ਤੇ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕੋਈ ਰਾਹ ਨਹੀਂ ਦਿੱਤਾ ਜਾ ਰਿਹਾ। ਮੁੱਖ ਮੰਤਰੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਮਾਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖਾਸ ਕਰਕੇ ਜੀ.ਐੱਸ.ਟੀ. ਦੀ ਵਸੂਲੀ ਘਟਣ ਕਰਕੇ ਪੰਜਾਬ ਨੂੰ ਕੇਂਦਰੀ ਵਿੱਤ ਮੰਤਰਾਲਾ 4100 ਕਰੋੜ ਰੁਪਏ ਦਾ ਭੁਗਤਾਨ ਰੋਕੀ ਬੈਠਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਚੱਲ ਰਹੇ ਮੰਦੀ ਦੇ ਦੌਰ ਦੌਰਾਨ ਪੰਜਾਬ ਵਿਚ ਵੀ ਮਾਲੀਏ ਦੀ ਵਸੂਲੀ ਵਿਚ ਭਾਰੀ ਗਿਰਾਵਟ ਆਈ ਹੈ ਜਦਕਿ ਸਰਕਾਰ ਦੇ ਖ਼ਰਚਿਆਂ ਵਿੱਚ ਕੋਈ ਕਮੀ ਨਹੀਂ ਹੋਈ ਸਗੋਂ ਵਾਧਾ ਹੀ ਹੋਇਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here