ਅੰਮ੍ਰਿਤਸਰ ’ਚ ਰੋਡ ਸ਼ੋਅ ਕੱਢਣ ’ਤੇ ਬਿਕਰਮ ਮਜੀਠੀਆ ’ਤੇ ਐਫਆਈਆਰ ਦਰਜ
- ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਰੈਲੀਆਂ ਜਾਂ ਭੀੜ ਇਕੱਠੀ ਕਰਨ ‘ਤੇ ਪਾਬੰਦੀ ਲਾ ਰੱਖੀ ਹੈ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਡਰੱਗ ਕੇਸ ’ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਖਿਲਾਫ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ। ਇਹ ਐਫਆਈਆਰ ਅੰਮ੍ਰਿਤਸਰ ’ਚ ਰੋਡ ਸ਼ੋਅ ਕੱਢਣ ਕਾਰਨ ਦਰਜ ਕੀਤੀ ਗਈ ਹੈ। ਐਫਆਈਆਰ ਚੋਣ ਕਮਿਸ਼ਨ ਦੀ ਨਿਸ਼ਾਨਦੇਹੀ ’ਤੇ ਦਰਜ ਹੋਈ ਹੈ। ਬਿਕਰਮ ਮਜੀਠੀਆ ਡਰੱਗ ਕੇਸ ’ਚ ਹਾਈਕੋਰਟ ਤੋਂ ਜਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਸਨ। ਉਨਾਂ ਨਾਲ ਗੱਡੀਆਂ ਦਾ ਲੰਮਾ ਕਾਫਲਾ ਸੀ ਤੇ ਗੋਲਡਨ ਗੇਟ ’ਤੇ ਉਨਾਂ ਦਾ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਚੋਣ ਕਮਿਸ਼ਨ ਦੀ ਸਰਵੀਲਾਂਸ ਟੀਮ ਨੇ ਰੈਲੀ ਦਾ ਨੋਟਿਸ ਲੈਂਦਿਆਂ ਕਾਰਵਾਈ ਦਾ ਆਦੇਸ਼ ਦਿੱਤਾ ਹੈ। ਡਰੱਗ ਕੇਸ ’ਚ ਦਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਕਾਫੀ ਸਮੇਂ ਤੱਕ ਅੰਡਰ ਗਰਾਊਂਡ ਰਹੇ। ਇਸ ਕੇਸ ’ਚ ਜਮਾਨਤ ਮਿਲਣ ਤੋਂ ਬਾਅਦ ਮਜੀਠੀਆ ਸ਼ਨਿੱਚਰਵਾਰ ਦੁਪਹਿਰ ਅੰਮ੍ਰਿਤਸਰ ਪਹੁੰਚੇ ਸਨ। FIR registered Bikram Majithia
ਨਿਯਮਾਂ ਦੀ ਉਲੰਘਣਾ ਕਰਨ ’ਤੇ ਪਾਰਟੀ ਨੂੰ ਵੀ ਜਾਰੀ ਕੀਤਾ ਹੈ ਨੋਟਿਸ
ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀਆ ਰੈਲੀਆਂ ਕਰਨ ’ਤੇ ਰੋਕ ਲਾ ਰੱਖੀ ਹੈ। ਕਮਿਸ਼ਨ ਨੇ ਪਹਿਲਾਂ ਇਹ ਰੋਕ 15 ਜਨਵਰੀ ਤੱਕ ਲਾ ਰੱਖੀ ਪਰੰਤੂ ਇਸ ਦੀ ਮਿਆਦ ਹੁਣ 22 ਜਨਵਰੀ ਤੱਕ ਕਰ ਦਿੱਤੀ ਗਈ ਹੈ। ਪਾਬੰਦੀਆਂ ਦੇ ਬਾਵਜ਼ੂਦ ਬਿਕਰਮ ਮਜੀਠੀਆ ਦਾ ਵੱਡਾ ਕਾਫਲਾ ਅੰਮ੍ਰਿਤਸਰ ਪਹੁੰਚਿਆ ਸੀ ਤੇ ਉਨਾਂ ਦੇ ਸਵਾਗਤ ਲਈ ਵੱਡੀ ਗਿਣਤੀ ’ਚ ਲੋਕ ਇਕੱਠੇ ਹੋਏ ਸਨ। ਇਸ ਦੋ ਬਾਅਦ ਚੋਣ ਕਮਿਸ਼ਨ ਨੇ ਨੋਟਿਸ ਲੈਂਦਿਆਂ ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਜਵਾਬ ਦਾਖਲ ਕਰਨ ਲਈ ਕਿਹਾ ਹੈ। FIR registered Bikram Majithia
ਪੰਜਾਬ ’ਚ 14 ਫਰਵਰੀ ਨੂੰ ਪੈਣਗੀਆਂ ਵੋਟਾਂ
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਰੈਲੀਆਂ ਜਾਂ ਭੀੜ ਇਕੱਠੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੈ। ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲਿਆ ਸੀ। ਪਾਰਟੀ ਨੇ 77 ਸੀਟਾਂ ਜਿੱਤੀਆਂ ਸਨ। ਆਮ ਆਦਮੀ ਪਾਰਟੀ 20 ਸੀਟਾਂ ਜਿੱਤ ਕੇ ਦੂਜੇ ਨੰਬਰ ਦੀ ਪਾਰਟੀ ਬਣੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ 15 ਅਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਹਨ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ