ਜਾਇਦਾਦ ਤੋਂ ਵੱਧ ਜਾਇਦਾਦ ਦਾ ਮਾਮਲਾ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਸਾਬਕਾ ਵਿਧਾਇਕ ਸਤਕਾਰ ਕੌਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਨਾਂ ਖਿਲਾਫ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਟੀਮ ਨੇ ਸਤਕਾਰ ਕੌਰ ਤੋਂ ਲਗਭਗ 4 ਘੰਟੇ ਪੁੱਛਗਿੱਛ ਕੀਤੀ। ਵਿਜੀਲੈਂਸ ਨੇ ਸਤਿਕਾਰ ਕੌਰ ਤੋਂ ਉਸ ਵੱਲੋਂ ਬਣਾਈਆਂ ਜਾਇਦਾਦਾਂ ਬਾਰੇ ਪੁੱਛਗਿੱਛ ਕੀਤੀ ਗਈ ਹੈ। ਡੀਐਸਪੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਬਕਾ ਵਿਧਾਇਕ ਦੀ ਆਮਦਨ ਤੋਂ ਵੱਧ ਜਾਇਦਾਦ ਹੋਣ ਦੀ ਸ਼ਿਕਾਇਤ ਮਿਲੀ ਸੀ। ਉਸ ਨੂੰ ਇਸ ਮਾਮਲੇ ਸਬੰਧੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਸਤਕਾਰ ਨੇ ਦੱਸਿਆ ਦੋਸ਼ਾਂ ਨੂੰ ਬੇਬੁਨਿਆਦ
ਸਤਕਾਰ ਕੌਰ ਨੇ ਕਿਹਾ ਕਿ ਉਹ ਵਿਜੀਲੈਂਸ ਦੀ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ। ਉਸ ਨੇ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਹੈ। ਉਸ ਦੀ ਦੌਲਤ ਵਿੱਚ ਵੀ ਕੋਈ ਵਾਧਾ ਨਹੀਂ ਹੋਇਆ, ਅਜਿਹੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ। ਸਤਕਾਰ ਨੇ ਕਿਹਾ ਕਿ ਉਹ ਕਾਨੂੰਨ ਦੇ ਰਾਜ ਵਿੱਚ ਵਿਸ਼ਵਾਸ ਰੱਖਦੇ ਹਨ, ਸੱਚ ਦੀ ਜਿੱਤ ਹੋਵੇਗੀ। ਉਸ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਜਿਕਰਯੋਗ ਹੈ ਕਿ 2017 ‘ਚ ਕਾਂਗਰਸ ਸਰਕਾਰ ਦੌਰਾਨ ਫਿਰੋਜ਼ਪੁਰ ਦੇਹਾਤੀ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਫਿਲਹਾਲ ਭਾਜਪਾ ‘ਚ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।