ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News  ਮਾਨ ਸਰਕਾਰ ਦਾ...

     ਮਾਨ ਸਰਕਾਰ ਦਾ ਇੱਕ ਹੋਰ ਵੱਡਾ ਐਲਾਨ : ਲਾਲੜੂ ਵਿਖੇ ਬਣੇਗਾ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ

    Old Pension Scheme in Punjab

    ਉਤਰੀ ਭਾਰਤ ਵਿੱਚ ਪਹਿਲਾ ਇੰਸਟੀਚਿਊਟ ਹੋਵੇਗਾ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਮਾਨ ਸਰਕਾਰ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇੰਸਟੀਚਿਊਟ ’ਚ ਨੌਜਵਾਨਾਂ ਨੂੰ ਵੱਖ-ਵੱਖ ਤਰਾਂ ਦੀਆਂ ਸਿਖਲਾਈ ਦਿੱਤੀ ਜਾਵੇਗੀ। ਇਸ ਇੰਸਟੀਚਿਊਟ ’ ਅਤਿ ਅਧੁਨਿਕ ਤਕਨੀਕਾਂ ਦੀ ਉੱਚ ਦਰਜੇ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਰੈਸਕਿਊ ਕਰਨ, ਫਾਇਰ ਐਕਟਸ, ਸਟੇਟ ਐਕਟਾਂ, ਨੈਸਨਲ ਬਿਲਡਿੰਗ ਕੋਡ, ਫਾਇਰ ਸੇਫ਼ਟੀ ਸਟੈਡਡਰਜ, ਇੰਡਸਟਰੀਅਲ ਸਟੈਡਡਰਜ, ਐਮਰਜੈਂਸੀ ਰਿਸਪੋਂਸ ਸਿਸਟਮ, ਸਪੈਸਲ ਸਰਵਿਸ ਕਾਲਜ਼, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਆਦਿ ਦੇ ਕੋਰਸ ਕਰਵਾਏ ਜਾਣਗੇ। ਇਹ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾ ਇੰਸਟੀਚਿਊਟ ਹੋਵੇਗਾ।

    ਇਸ ਸਬੰਧੀ ਜਾਣਕਾਰੀ ਦਿੰਦੇੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਹਾਈ ਟੈਕ ਇੰਸਟੀਚਿਊਟ ਐਸ.ਏ.ਐਸ. ਨਗਰ ਦੇ ਲਾਲੜੂ ਕਸਬੇ ਵਿੱਚ ਬਣਾਇਆ ਜਾਵੇਗਾ। ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ ਅਤੇ ਇਹ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਵਿਭਾਗ ਦੇ ਅਧੀਨ ਹੋਵੇਗਾ।

    ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ

    ਇਸ ਇੰਸਟੀਚਿਊਟ ’ਚ ਸੇਫ਼ਟੀ ਦੇ ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟ੍ਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਇਸ ਇੰਸਟੀਚਿਊਟ ਦੇ ਖੁੱਲਣ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here