ਜਾਨੀ ਨੁਕਸਾਨ ਤੋਂ ਬਚਾਅ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ..
Fire Accident: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਮਾਤਾ ਮੋਦੀ ਪਾਰਕ ਦੇ ਨੇੜੇ ਇੱਕ ਕਬਾੜ ਦੇ ਗੁਦਾਮ ‘ਚ ਅਚਾਨਕ ਅੱਗ ਲੱਗਣ ਨਾਲ ਕਾਫੀ ਮਾਲ ਸੜ ਕੇ ਸਵਾਹ ਹੋ ਗਿਆ। ਇਸ ਮੌਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅੱਗ ਲੱਗਣ ਦੇ ਤੁਰੰਤ ਹੀ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ’ਚ ਜੁਟ ਗਏ। ਇਸ ਮੌਕੇ ਪੀਸੀਆਰ ਕਰਮੀ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪੁੱਜੇ ਤੇ ਸ਼ਹਿਰ ਵਾਸੀਆਂ, ਪੁਲਿਸ ਕਰਮਚਾਰੀਆਂ, ਫਾਇਰ ਬ੍ਰਿਗੇਡ ਦੀ ਮੱਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: Crime News: ਲੁੱਟਾ-ਖੋਹਾਂ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਮੁਲਜ਼ਮ ਪੁਲਿਸ ਨੇ ਕੀਤਾ ਕਾਬੂ
ਇਸ ਸਬੰਧੀ ਥਾਣਾ ਮੁਖੀ ਪ੍ਰਤੀਕ ਜਿੰਦਲ ਨਾਲ ਗੱਲਬਾਤ ਕਰਦੇ ਉਹਨਾਂ ਨੇ ਕਿਹਾ ਕਿ ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਤੁਰੰਤ ਹੀ ਉੱਥੇ ਫਾਇਰ ਬ੍ਰਿਗੇਡ ਅਤੇ ਉਹਨਾਂ ਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਉਹਨਾਂ ਨੇ ਦੱਸਿਆ ਕਿ ਇਸ ਵਿੱਚ ਕਾਫੀ ਮਾਲ ਸੜ ਕੇ ਸੁਆਹ ਹੋ ਗਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਹਨਾਂ ਨੇ ਕਿਹਾ ਕਿ ਇਸ ਅੱਗ ਲੱਗਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।