ਲੁਧਿਆਣਾ ’ਚ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ’ਚ ਜੁਟੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਲੁਧਿਆਣਾ ’ਚ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ’ਚ ਜੁਟੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

(ਸੱਚ ਕਹੂੰ ਨਿਊਜ਼), ਲੁਧਿਆਣਾ। ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਚੰਡੀਗੜ੍ਹ ਰੋਡ ‘ਤੇ ਇੱਕ ਕੱਪੜਾ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ, ਜਿਸ ਨੂੰ ਬੁਝਾਉਣ ਲਈ 10-12 ਫਾਇਰ ਬ੍ਰਿਗੇਜ ਦੀਆਂ ਗੱਡੀਆਂ ਜਟੀਆਂ ਹਨ।  ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਨੇੜਲੀਆਂ ਇਮਾਰਤਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਹਾਲੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਫਿਲਹਾਲ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਸਥਿਤ ਫੈਕਟਰੀ ‘ਚੋਂ ਸ਼ਾਮ 4 ਵਜੇ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਕਰਮਚਾਰੀ ਇਮਾਰਤ ਤੋਂ ਬਾਹਰ ਆਉਣ ਲੱਗੇ ਅਤੇ ਫਿਰ ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ 7 ਮੰਜ਼ਿਲਾਂ ਵਾਲੀ ਇਸ ਫੈਕਟਰੀ ‘ਚ ਰੈਡੀਮੇਡ ਕੱਪੜੇ ਅਤੇ ਹੋਰ ਸਾਮਾਨ ਪਿਆ ਸੀ, ਜਿਸ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਆਲੇ-ਦੁਆਲੇ ਦੇ ਇਲਾਕੇ ਤੋਂ ਵੀ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ