ਸੁਨਾਮ ‘ਚ ਦਵਾਈਆਂ ਦੀ ਦੁਕਾਨ ਨੂੰ ਲੱਗੀ ਅੱਗ

Sunam News

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) Sunam News : ਸਥਾਨਕ ਸ਼ਹਿਰ ਦੇ ਬੱਸ ਸਟੈਂਡ ਨਜ਼ਦੀਕ ਅੱਜ ਸਵੇਰੇ ਇੱਕ ਡਾਕਟਰ ਦੀ ਦੁਕਾਨ ਦੇ ਵਿੱਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ‘ਤੇ ਫਾਇਰ ਬਿਗਰੇਡ ਗੱਡੀ ਪੁੱਜੀ ਜਿਸ ਨੇ ਅੱਗ ‘ਤੇ ਕਾਬੂ ਪਾਇਆ। ਇਸ ਮੌਕੇ ਦੁਕਾਨਦਾਰ ਨੇ ਕਿਹਾ ਕਿ ਉਹਨਾਂ ਦੇ ਲੜਕੇ ਨੇ ਜਦੋਂ ਸਵੇਰੇ ਆ ਕੇ ਦੁਕਾਨ ਖੋਲੀ ਤਾਂ ਅੰਦਰ ਧੂੰਆਂ ਨਿਕਲ ਰਿਹਾ ਸੀ ਅਤੇ ਦੁਕਾਨ ਦਾ ਸਟਰ ਚੱਕਣ ਤੋਂ ਬਾਅਦ ਅੱਗ ਹੋਰ ਵਧ ਗਈ ਅਤੇ ਉਹਨਾਂ ਨੂੰ ਸੂਚਨਾ ਦਿੱਤੀ ਅਤੇ ਫਾਇਰ ਬ੍ਰਿਗੇਡ ਨੇ ਆ ਕੇ ਅੱਗ ਤੇ ਕਾਬੂ ਪਾ ਪਾਇਆ। ਉਹਨਾਂ ਆਖਿਆ ਕਿ ਇਹ ਅੱਗ ਸ਼ਾਟ-ਸਰਕਟ ਨਾਲ ਲੱਗੀ ਹੋ ਸਕਦੀ ਹੈ, ਉਨ੍ਹਾਂ ਕਿਹਾ ਕਿ ਦੁਕਾਨ ਦੇ ਅੰਦਰ ਦਵਾਈਆਂ, ਫਰੀਜ, ਏਸੀ, ਇਨਵਾਟਰ ਅਤੇ ਹੋਰ ਉਹਨਾਂ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ।

Also Read : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਮੈਂਬਰ ਪਾਰਲੀਮੈਂਟ ਕੰਗ ਨਾਲ ਕੀਤੀ ਮੁਲਾਕਾਤ

ਇਸ ਮੌਕੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਪਰਮਾਨੰਦ ਨੇ ਆਖਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਰੋਡ ਤੇ ਇੱਕ ਦੁਕਾਨ ਦੇ ਅੰਦਰ ਅੱਗ ਲੱਗੀ ਹੈ ਅਤੇ ਉਹਨਾਂ ਨੇ ਮੌਕੇ ਤੇ ਆ ਕੇ ਅੱਗ ਤੇ ਕਾਬੂ ਪਾ ਲਿਆ ਹੈ। ਇਸ ਸਮੇਂ ਸਥਾਨਕ ਪੁਲਿਸ ਮੁਲਾਜ਼ਮ ਵੀ ਮੌਕੇ ‘ਤੇ ਮੌਜੂਦ ਸਨ। (Sunam News)