ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਦੁੱਲ੍ਹਾ-ਦੁਲਹਨ ਸਮੇਤ 100 ਲੋਕਾਂ ਦੀ ਮੌਤ

Iraq News

ਇਰਾਕ। ਇਰਾਕ ਦੇ ਨੀਨਵੇਹ ਪ੍ਰਾਂਤ ਦੇ ਹਮਦਾਨੀਆ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁੱਲ੍ਹਾ-ਦੁਲਹਨ ਸਮਤੇ 100 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 150 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਦਸੇ ਦਾ ਕਾਰਨ ਆਤਿਸ਼ਬਾਜ਼ੀ ਦੱਸਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਉੱਤਰ-ਪੂਰਬੀ ਖੇਤਰ ਦੇ ਇੱਕ ਵੱਡੇ ਸਮਾਗਮ ਹਾਲ ਵਿੱਚ ਜਸ਼ਨਾਂ ਦੌਰਾਨ ਆਤਿਸ਼ਬਾਜ਼ੀ ਚਲਾਉਣ ਤੋਂ ਬਾਅਦ ਅੱਗ ਲੱਗ ਗਈ।  ( Iraq News)

ਇਹ ਵੀ ਪੜ੍ਹੋ : ਜੇਲ੍ਹ ‘ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਸੀ ਬੰਦੀ ਦੀ ਮੌਤ ਤੋਂ ਬਾਅਦ ਮਾਮਲਾ ਦਰਜ

ਇਰਾਕ ਦੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ ਸੁਦਾਨੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਧਿਕਾਰੀਆਂ ਨੂੰ ਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਾਰੇ ਯਤਨ ਕਰਨ ਲਈ ਕਿਹਾ ਹੈ। ਇਰਾਕ ਦੇ ਪ੍ਰਧਾਨ ਮੰਤਰੀ ਦਫਤਰ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਵਿਚ ਜਾਣਕਾਰੀ ਦਿੱਤੀ। ( Iraq News)