20 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ
ਝਾਰਖੰਡ ਦੇ ਧਨਬਾਦ ‘ਚ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਪਾਰ ਗਿਆ। ਆਸ਼ੀਰਵਾਦ ਟਾਵਰ ‘ਚ ਭਿਆਨਕ ਅੱਗ ਲੱਗਣ ਕਾਰਨ ਇਕ ਬੱਚੀ ਸਮੇਤ 14 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਹਾਲੇ ਵੀ ਬਚਾਅ ਕਾਰਜ ਜਾਰੀ ਹਨ। ਹਾਲੇ ਇਹ ਨਹੀਂ ਪਤਾ ਲੱਗ ਸਕਿਆ ਕਿ ਕਿੰਨੇ ਵਿਅਕਤੀ ਅੱਗ ਦੀ ਲਪੇਟ ’ਚ ਆਏ ਹਨ। ਹੁਣ ਤੱਕ ਕਈ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਆਸ਼ੀਰਵਾਦ ਟਾਵਰ ਦੀਆਂ 10 ਮੰਜ਼ਿਲਾਂ ਹਨ। ਅੱਗ ਪੰਜ ਮੰਜ਼ਿਲਾਂ (2, 3, 4 ਅਤੇ 5) ਤੱਕ ਫੈਲ ਗਈ ਹੈ। ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ।
ਅੱਗ ਇਕ ਤੋਂ ਬਾਅਦ ਇਕ ਫਲੈਟਾਂ ਵਿਚ ਫੈਲਦੀ ਜਾ ਰਹੀ ਹੈ। ਮੌਕੇ ‘ਤੇ 20 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ ਹਨ। ਵੱਡੀ ਗਿਣਤੀ ਵਿਚ ਪੁਲਿਸ ਬਲ ਅਤੇ ਬਚਾਅ ਕਰਮਚਾਰੀ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਅਪਾਰਟਮੈਂਟ ਦੇ ਜ਼ਿਆਦਾਤਰ ਫਲੈਟ ਖਾਲੀ ਹੋ ਚੁੱਕੇ ਹਨ। ਕਈ ਲੋਕ ਅਪਾਰਟਮੈਂਟ ਦੀ ਛੱਤ ‘ਤੇ ਜਾ ਕੇ ਜਾਨ ਬਚਾਉਣ ਦੀ ਗੁਹਾਰ ਲਗਾ ਰਹੇ ਹਨ। ਅੱਗ ਲੱਗਣ ਦਾ ਕਾਰਨ ਗੈਸ ਸਿਲੰਡਰ ਦਾ ਫਟਣਾ ਦੱਸਿਆ ਜਾ ਰਿਹਾ ਹੈ। ਇਹ ਆਸ਼ੀਰਵਾਦ ਟਾਵਰ ਦੀ ਤੀਜੀ ਮੰਜ਼ਿਲ ‘ਤੇ ਸ਼ਾਮ 6:30 ਵਜੇ ਸ਼ੁਰੂ ਹੋਇਆ। ਕੁਝ ਹੀ ਸਮੇਂ ਵਿੱਚ ਅੱਗ ਨੇ ਇੱਕ ਫਲੈਟ ਤੋਂ ਦੂਜੇ ਫਲੈਟ ਅਤੇ ਫਿਰ 5 ਮੰਜ਼ਿਲਾਂ ਤੱਕ ਆਪਣੀ ਲਪੇਟ ਵਿੱਚ ਲੈ ਲਿਆ। ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ