Moga News: (ਵਿੱਕੀ ਕੁਮਾਰ) ਮੋਗਾ। ਮੋਗਾ ਵਿਖੇ ਐਤਵਾਰ ਦੇਰ ਰਾਤ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇ ਨਾਲ-ਨਾਲ ਝੁੱਗੀਆਂ-ਝੌਂਪੜੀਆਂ ’ਚ ਰਹਿਣ ਵਾਲੇ ਲੋਕਾਂ ਦੀਆਂ ਚੀਕ ਪੁਕਾਰ ਪੈ ਗਈ। ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਮੋਗਾ ਦੀ ਲੱਕੜ ਮੰਡੀ ਨੇੜੇ ਦੇਰ ਰਾਤ ਨੂੰ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਇਸ ਅੱਗ ਨਾਲ 14 ਤੋਂ 15 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਹੈ। ਜੇਕਰ ਮੌਕੇ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨਾਲ ਪਹੁੰਚਦੇ ਤਾਂ ਵੱਡੇ ਨੁਕਸਾਨ ਹੋਣ ਦੀ ਸੰਭਾਵਨਾ ਸੀ। Moga News
ਇਹ ਵੀ ਪੜ੍ਹੋ: England News: ਇੰਗਲੈਂਡ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ
ਇਸ ਮੌਕੇ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 11 ਕੁ ਵਜੇ ਝੁੱਗੀ ਝੌਂਪੜੀ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ, ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ, ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਮੌਕੇ ਝੁੱਗੀਆਂ ਵਿਚ ਰਹਿਣ ਵਾਲੀ ਮਾਲਤੀ ਦੇਵੀ ਨੇ ਦੱਸਿਆ ਕਿ ਅੱਗ ਕਰੀਬ 11.30 ਵਜੇ ਲੱਗੀ। ਅਸੀਂ ਸੌਂ ਰਹੇ ਸੀ, ਸਾਡੇ ਬੇਟੇ ਨੇ ਦੇਖਿਆ ਕਿ ਅੱਗ ਲੱਗੀ ਹੋਈ ਸੀ। ਅਸੀਂ ਬੜੀ ਮੁਸ਼ਕਿਲ ਨਾਲ ਘਰੋਂ ਬਾਹਰ ਆਏ। ਉਨ੍ਹਾਂ ਕਿਹਾ ਕਿ ਸਾਡਾ ਸਭ ਕੁਝ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਮੱਦਦ ਦੀ ਮੰਗ ਕਰਦੇ ਹਾਂ। Moga News