ਪੀੜ੍ਹਤ ਕਿਸਾਨ ਨੇ ਕੀਤੀ ਮੁਆਵਜ਼ੇ ਦੀ ਮੰਗ/ Fire
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਨੇੜਲੇ ਪਿੰਡ ਚੜ੍ਹੇਵਾਨ ਵਿੱਚ ਬਿਜਲੀ ਦੀਆਂ ਤਾਰਾਂ ਵਿੱਚੋਂ ਨਿਕਲੀ ਚੰਗਿਆੜੀ ਕਾਰਨ ਗੰਨੇ ਦੇ ਖੇਤ ਨੂੰ ਅੱਗ ਲੱਗ ਗਈ, ਜਿਸ ਕਾਰਨ ਇੱਕ ਏਕੜ ਗੰਨੇ ਦੀ ਫਸਲ ਸੜ ਕੇ ਸੁਆਹ ਹੋ ਗਈ। ਇਸ ਮੌਕੇ ਕਿਸਾਨ ਸਤਨਾਮ ਸਿੰਘ ਨੇ ਪਾਵਰਕਾਮ ’ਤੇ ਅਣਗਹਿਲੀ ਦਾ ਦੋਸ਼ ਲਗਉਂਦਿਆਂ ਦੱਸਿਆ ਕਿ ਪਾਵਰਕੌਮ ਦੀ ਅਣਗਹਿਲੀ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਕਾਰਨ ਉਸ ਦਾ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। Fire
ਇਹ ਵੀ ਪੜ੍ਹੋ: Sheetal Angural: ਵਿਧਾਇਕ ਨਹੀਂ ਰਹੇ ਸ਼ੀਤਲ ਅੰਗੂਰਾਲ
ਕਿਸਾਨ ਸਤਨਾਮ ਸਿੰਘ ਨੇ ਦੱਸਿਆ ਕਿ ਪਾਵਰਕਾਮ ਨੇ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਖੇਤਾਂ ਨੇੜੇ ਨਵਾਂ ਟਰਾਂਸਫਾਰਮਰ ਲਗਾਇਆ ਸੀ, ਤੇ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਉਸ ਦੇ ਗੰਨੇ ਦੇ ਖੇਤਾਂ ਉਪਰੋਂ ਲੰਘਦੀਆਂ ਹਨ, ਤੇ ਪਾਵਰਕਾਮ ਕਰਮਚਾਰੀਆਂ ਨੇ ਟਰਾਂਸਫਾਰਮਰ ਦੀ ਠੀਕ ਤਰ੍ਹਾਂ ਜਾਂਚ ਕੀਤੇ ਬਿਨਾਂ ਹੀ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ, ਜਿਸ ਕਾਰਨ ਸ਼ਾਰਟ ਸਰਕਟ ਹੋਣ ਵਾਲੀ ਤਾਰ ਤੋਂ ਨਿਕਲੀ ਚੰਗਿਆੜੀ ਗੰਨੇ ਦੇ ਖੇਤ ਵਿੱਚ ਜਾ ਡਿੱਗੀ ਅਤੇ ਅੱਗ ਲੱਗ ਗਈ। Fire
ਜਿਸ ਤੋਂ ਬਾਅਦ ਉਨ੍ਹਾਂ ਦੀ ਕਰੀਬ ਇੱਕ ਏਕੜ ਗੰਨੇ ਦੀ ਫਸਲ ਪੂਰੀ ਤਰ੍ਹਾਂ ਸੜ ਗਈ ਹੈ। ਉਨ੍ਹਾਂ ਕਿਹਾ ਇਹ ਨੁਕਸਾਨ ਪਾਵਰਕਾਮ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਹੋਇਆ ਹੈ। ਪੀੜ੍ਹਤ ਕਿਸਾਨ ਨੇ ਪਾਵਰਕੌਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਹੈ ਕਿ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਪਿੰਡ ਦੇ ਲੋਕਾਂ ਨੇ ਕਿਹਾ ਕਿ ਉਹ ਸਾਰੇ ਇਕੱਠੇ ਹੋ ਕੇ ਪਾਵਰਕੌਮ ਦੇ ਐਸ.ਈ ਨੂੰ ਮਿਲਣਗੇ ਅਤੇ ਉਕਤ ਘਟਨਾ ਦੀ ਜਾਣਕਾਰੀ ਦੇਣਗੇ।