ਪਟਾਕਿਆਂ ਦੀ ਵਿਕਰੀ ਤੇ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Firecrackers
Firecrackers

ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

(ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ (Firecrackers) ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 13 ਅਕਤੂਬਰ 2017 ਨੂੰ ਸਿਵਲ ਰਿਟ ਪਟੀਸ਼ਨ ਨੰਬਰ 23548 ਤਹਿਤ ਪਾਸ ਕੀਤੇ ਹੁਕਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸ਼ਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ। (Firecrackers)

ਇਹ ਵੀ ਪੜ੍ਹੋ : ਬਾਲ ਕਹਾਣੀ : ਬੱਚਿਆਂ ਦੀ ਜਿਦ

ਪਟਾਕੇ ਕੇਵਲ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਚਲਾਏ ਜਾ ਸਕਣਗੇ (Firecrackers)

ਉਨ੍ਹਾਂ ਦੱਸਿਆ ਕਿ ਦੁਸਹਿਰੇ ਮੌਕੇ ਦੁਸਹਿਰਾ ਕਮੇਟੀ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲਵੇਗੀ ਅਤੇ ਪਟਾਕੇ ਕੇਵਲ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਚਲਾਏ ਜਾ ਸਕਣਗੇ ਅਤੇ ਪਟਾਕੇ ਚਲਾਉਣ ਦੇ ਸਥਾਨ ਲੋਕਾਂ ਦੇ ਇਕੱਠ ਤੋਂ 30 ਮੀਟਰ ਦੇ ਘੇਰੇ ਦੂਰ ਹੋਣਗੇ। ਜਦੋਂਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ।

ਕ੍ਰਿਸ਼ਮਿਸ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੱੁਧ ਕਾਰਵਾਈ ਕੀਤੀ ਜਾਵੇਗੀ। (Firecrackers)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here