ਸੁਪਰੀਮ ਕੋਰਟ ਨੇ ਦਿੱਲੀ-NCR ‘ਚ ਪਟਾਕਿਆਂ ‘ਤੇ ਲਾਈ ਪਾਬੰਦੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਵਿੱਚ ਹਰੇ ਪਟਾਕਿਆਂ ਸਮੇਤ ਸਾਰੇ (Firecrackers) ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਸਟਿਸ ਏ ਐੱਸ ਬੋਪੰਨਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ‘ਚ ਫਾਇਰਕ੍ਰੇਕਰ ਐਸੋਸੀਏਸ਼ਨ ਦੀ ਅਰਜ਼ੀ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਖੇਤਰ (ਦਿੱਲੀ-ਐੱਨਸੀਆਰ) ‘ਚ ਪਟਾਕਿਆਂ ਦੇ ਨਿਰਮਾਣ ਅਤੇ ਵਰਤੋਂ ਦੀ ਇਜਾਜ਼ਤ ਨਹੀਂ ਦੇ ਸਕਦਾ। ਸੁਪਰੀਮ ਕੋਰਟ ਨੇ ਰਾਜਧਾਨੀ ‘ਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ‘ਚ ਦਿੱਲੀ ਪੁਲਿਸ ਦੀ ਅਸਫਲਤਾ ‘ਤੇ ਵੀ ਸਵਾਲ ਚੁੱਕੇ ਹਨ। ਆਪਣੀ ਪਟੀਸ਼ਨ ਵਿੱਚ, ਐਸੋਸੀਏਸ਼ਨ ਨੇ ਹਰੇ ਪਟਾਕਿਆਂ ਵਿੱਚ ਬਿਹਤਰ ਬਦਲਾਅ ਅਤੇ ਬੇਰੀਅਮ ਨਾਮਕ ਰਸਾਇਣ ਨੂੰ ਸ਼ਾਮਲ ਕਰਕੇ ਪਟਾਕਿਆਂ ਦੀ ਆਗਿਆ ਦੇਣ ਦੀ ਬੇਨਤੀ ਕੀਤੀ ਸੀ।
ਕੀ ਹੈ ਮਾਮਲਾ (Firecrackers)
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਸੂਬਿਆਂ ਵਿੱਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਹੈ, ਲੋਕ ਨਿਰਧਾਰਤ ਨਿਯਮਾਂ ਅਨੁਸਾਰ ਮੁਕਾਬਲਤਨ ਹਰੇ ਪਟਾਕਿਆਂ ਦੀ ਵਰਤੋਂ ਕਰ ਸਕਦੇ ਹਨ। ਦੀਵਾਲੀ ਦੌਰਾਨ ਪ੍ਰਦੂਸ਼ਣ ਦੇ ਪੱਧਰ ਅਤੇ ਅਸਥਮਾ ਅਤੇ ਹੋਰ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਦਾਲਤ ਦਾ ਇਹ ਹੁਕਮ ਬਹੁਤ ਖਾਸ ਹੈ। ਸਿਖਰਲੀ ਅਦਾਲਤ ਨੇ ਦੁਹਰਾਇਆ ਕਿ ਪਟਾਕਿਆਂ ਵਿਚ ਬੇਰੀਅਮ ਆਧਾਰਿਤ ਰਸਾਇਣਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਵਾਲੇ ਉਸ ਦੇ ਪੁਰਾਣੇ ਹੁਕਮ ਦਿੱਲੀ-ਐਨਸੀਆਰ ਵਿਚ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਮੋਬਾਇਲ ਵੀਡੀਓ ਬਣਿਆ ਸਬੂਤ, 5 ਜਣਿਆਂ ਖਿਲਾਫ਼ ਮਾਮਲਾ ਦਰਜ਼
ਅਦਾਲਤ ਨੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰਾਜਧਾਨੀ ਵਿਚ ਪਟਾਕਿਆਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਦਿੱਲੀ ਸਰਕਾਰ ਦੇ ਫੈਸਲੇ ਵਿਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਮੁਕਾਬਲਤਨ ਹਰੇ ਪਟਾਕੇ ਚਲਾਉਣ ਦਾ ਸਮਰਥਨ ਕੀਤਾ। Firecrackers