ਸਾਡੇ ਨਾਲ ਸ਼ਾਮਲ

Follow us

13.9 C
Chandigarh
Sunday, February 1, 2026
More
    Home Breaking News ਵੱਡੀ ਖ਼ਬਰ : ਬਠ...

    ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ’ਤੇ ਗੋਲੀਬਾਰੀ, 4 ਦੀ ਮੌਤ

    Accident in Ludhiana

    ਬਠਿੰਡਾ (ਸੁਖਜੀਤ ਮਾਨ)। ਪੰਜਾਬ ਦੇ ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ (Military Station Bathinda) ’ਤੇ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਗੋਲੀਬਾਰੀ ’ਚ ਚਾਰ ਜਣਿਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਇਹ ਘਟਨਾ ਬੁੱਧਵਾਰ ਤੜਕੇ 4.30 ਵਜੇ ਵਾਪਰੀ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

    ਸਾਰਾ ਇਲਾਕਾ ਸੀਲ ਕਰ ਦਿੱਤਾ ਗਿਆ | Military Station Bathinda

    ਅਧਿਕਾਰੀਆਂ ਮੁਤਾਬਕ ਗੋਲੀਬਾਰੀ ਸਵੇਰੇ 4.35 ਵਜੇ ਹੋਈ। ਖੇਤਰ ਵਿੱਚ ਤੁਰੰਤ ਪ੍ਰਤੀਕਿਰਿਆ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here