ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ
ਮੋਹਾਲੀ (ਐੱਮ ਕੇ ਸ਼ਾਇਨਾ)। ਬੀਤੀ ਦੇਰ ਰਾਤ ਮੁਹਾਲੀ ਦੇ ਪਿੰਡ ਸੋਹਾਣਾ ਵਿੱਚ ਦੋ ਨੌਜਵਾਨਾਂ ਉਤੇ ਫਾਇਰਿੰਗ ਕੀਤੀ ਗਈ। ਇਸ ਹਮਲੇ ਵਿੱਚ ਦੋ ਨੌਜਵਾਨ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ, (Firing) ਜਿਨ੍ਹਾਂ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਨੌਜਵਾਨਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਵੱਲੋਂ ਅੰਜਾਮ ਦਿੱਤੀ ਗਈ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇੱਕ ਨਕਾਬਪੋਸ਼ ਤੇ ਕੁਝ ਹੋਰ ਨੌਜਵਾਨ ਆਪਸ ਵਿੱਚ ਗੱਲ ਕਰ ਰਹੇ ਸਨ। ਇੱਕ ਨੌਜਵਾਨ ਨੇ ਅਚਾਨਕ ਪਿਸਤੌਲ ਕੱਢ ਕੇ ਦੂਜੇ ਨੌਜਵਾਨ ਉਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਗੋਲੀਬਾਰੀ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਤੋਂ ਬਾਅਦ ਦੂਜੇ ਧਿਰ ਦੇ ਨੌਜਵਾਨਾਂ ਨੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਪਰ ਹਥਿਆਰਬੰਦ ਨੌਜਵਾਨ ਗੋਲੀਆਂ (Firing) ਚਲਾਉਂਦੇ ਹੋਏ ਫ਼ਰਾਰ ਹੋ ਗਏ। ਇਸ ਦੌਰਾਨ ਇੱਕ ਔਰਤ ਵੀ ਹਥਿਆਰਬੰਦ ਨੌਜਵਾਨਾਂ ਨਾਲ ਹੱਥੋਪਾਈ ਕਰਦੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੋਈ ਨਹੀਂ ਪੁੱਜਿਆ ਇਨ੍ਹਾਂ ਕਿਸਾਨਾਂ ਦੀ ਸਾਰ ਲੈਣ, ਤੂੜੀ ਤੇ ਹਰੇ-ਚਾਰੇ ਖੁਣੋਂ ਪਸ਼ੂ ਮਰ ਰਹੇ ਨੇ ਭੁੱਖੇ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬਹਿਸ ਮਗਰੋਂ ਦੋ ਨੌਜਵਾਨਾਂ ਉਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਚੱਲ ਰਹੇ ਹਨ। ਪੁਲਿਸ ਆਲੇ-ਦੁਆਲੇ ਦੇ ਹੋਰ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।