ਅੰਮ੍ਰਿਤਸਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, 2 ਗ੍ਰਿਫ਼ਤਾਰ

Ransom

ਅੰਮ੍ਰਿਤਸਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, 2 ਗ੍ਰਿਫ਼ਤਾਰ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਅਤੇ ਗੈਂਗਸਟਰਾਂ ਵਿਚਾਲੇ ਕਈ ਰਾਊਂਡ ਫਾਇਰਿੰਗ ਹੋ ਚੁੱਕੀ ਹੈ। ਐਨਕਾਊਂਟਰ ਤੋਂ ਬਾਅਦ ਗੈਂਗਸਟਰ ਇੱਕ ਘਰ ਵਿੱਚ ਲੁਕ ਗਏ। ਇਸ ਤੋਂ ਬਾਅਦ ਪੁਲਿਸ ਨੇ ਸਰਚ ਆਪਰੇਸ਼ਨ ਚਲਾ ਕੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਨਰਾਇਣਗੜ੍ਹ ਵਿੱਚ 40 ਫੁੱਟੀ ਰੋਡ ’ਤੇ ਨਾਕਾ ਲਾਇਆ ਹੋਇਆ ਸੀ ਕਿਉਂਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ ਵਿੱਚ ਕੁਝ ਗੈਂਗਸਟਰ ਆ ਰਹੇ ਹਨ। ਇਸ ਮਗਰੋਂ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ।

ਨਾਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਦੋਂ ਕਾਰ ਨੂੰ ਰੁਕਣ ਲਈ ਕਿਹਾ ਤਾਂ ਉਥੇ ਮੌਜੂਦ ਗੈਂਗਸਟਰਾਂ ਨੇ ਪੁਲਿਸ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੜਕ ’ਤੇ ਅਚਾਨਕ ਹੋਈ ਗੋਲੀਬਾਰੀ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਆਪਣੀ ਜਾਨ ਬਚਾਈ। ਇਸ ਦਾ ਫਾਇਦਾ ਉਠਾਉਂਦੇ ਹੋਏ ਗੈਂਗਸਟਰ ਗੱਡੀ ’ਚ ਬੈਠ ਕੇ ਫਰਾਰ ਹੋ ਗਏ। ਬਾਅਦ ਵਿੱਚ ਪੁਲਿਸ ਨੇ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਦੇ ਹੋਏ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੈਂਗਸਟਰ ਨੇੜਲੇ ਇਲਾਕੇ ਦੇ ਇੱਕ ਘਰ ਵਿੱਚ ਲੁਕੇ ਹੋਏ ਸਨ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾ ਕੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ