ਕਾਂਗਰਸ ਦਾ ਇੱਕ ਵਰਕਰ ਜ਼ਖਮੀ
ਡੀਸੀ ਮੋਗਾ ਅਤੇ ਜ਼ਿਲਾ ਪੁਲਿਸ ਮੁਖੀ ਮੌਕੇ ਤੇ ਪੁੱਜੇ
ਮੋਗਾ, ਲਖਵੀਰ ਸਿੰਘ/ਸੱਚ ਕਹੂੰ ਨਿਊਜ਼
ਜ਼ਿਲਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਅੱਜ ਹਲਕਾ ਧਰਮਕੋਟ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਕਾਂਗਰਸੀ ਵਰਕਰਾਂ ਦਰਮਿਆਨ ਹੋਈ ਝੜਪ ਕਾਰਨ ਗੋਲੀਬਾਰੀ ਦੀ ਘਟਨਾ ਵਾਪਰਨ ਸਦਕਾ ਕਾਂਗਰਸ ਦਾ ਇੱਕ ਵਰਕਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰੀਸ਼ਦ ਚੋਣਾਂ ਕਾਰਨ ਪੈਦਾ ਹੋਏ ਇਸ ਤਨਾਅ ਕਾਰਨ ਹੀ ਅਕਾਲੀ ਵਰਕਰ ਵੱਲੋਂ ਕਾਂਗਰਸੀ ਵਰਕਰਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਕਾਂਗਰਸ ਦਾ ਕਾਰਕੁੰਨ ਸਿਮਰਨਜੀਤ ਸਿੰਘ ਦਾਤੇਵਾਲ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।
ਜਖਮੀਂ ਵਿਅਕਤੀ ਨੂੰ ਇਲਾਜ ਵਾਸਤੇ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ, ਉਸ ਦੀ ਹਾਲਤ ਗੰਭੀਰਰ ਹੋਣ ਤੇ ਡਾਕਟਰ ਨੇ ਉਸ ਨੂੰ ਮੋਗਾ ਰੈਫਰ ਕਰ ਦਿੱਤਾ ਗਿਆ। ਟਕਰਾਅ ਦੌਰਾਨ ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਸਰੇ ਉਪਰ ਪੱਥਰਬਾਜੀ ਕਰਨੀ ਸੁਰੂ ਕਰ ਦਿੱਤੀ । ਸਥਿਤੀ ਨੂੰ ਦੇਖਦੇ ਹੋਏ ਡੀ. ਸੀ ਮੋਗਾ ਦਵਿੰਦਰਪਾਲ ਸਿੰਘ ਖਰਬੰਦਾ ਅਤੇ ਐਸ.ਐਸ.ਪੀ. ਮੋਗਾ ਗੁਰਪ੍ਰੀਤ ਸਿੰਘ ਤੂਰ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਘਟਨਾ ‘ਚ ਜ਼ਖਮੀ ਹੋਇਆ ਵਿਅਕਤੀ ਅਤੇ ਗੋਲੀ ਚਲਾਉਣ ਵਾਲਾ ਸਖਸ਼ ਆਪਸ ਵਿੱਚ ਪਾਰਟੀਬਾਜ਼ੀ ਕਾਰਨ ਪੁਰਾਣੀ ਰੰਜਿਸ਼ ਸੀ। ਜਿਸ ਦੇ ਚੱਲਦਿਆਂ ਗੋਲੀ ਦੀ ਘਟਨਾ ਵਾਪਰੀ ਹੈ ।
ਪ੍ਰਤੱਖ ਦਰਸ਼ੀਆਂ ਮੁਤਾਬਕ ਤਹਿਸੀਲ ਕੰਪਲੈਕਸ ਦੇ ਨੇੜੇ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਦਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਸੇ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਡੀ ਐੱਸ ਪੀ ਅਜੇਰਾਜ ਸਿੰਘ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਘਟਨਾ ਦਾ ਨਾਮਜ਼ਦਗੀਆਂ ਅਤੇ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ ਪਰ ਇਹ ਘਟਨਾ ਨਿਰੋਲ ਪੁਰਾਣੀ ਪਰਿਵਾਰਕ ਰੰਜਿਸ਼ ਹੈ ਪਰ ਇਹ ਘਟਨਾ ਚੋਣਾਂ ਵਾਲੇ ਦਿਨਾਂ ਵਿੱਚ ਵਾਪਰੀ ਹੋਣ ਕਰਕੇ ਸੁਰਖੀਆਂ ਵਿੱਚ ਆ ਗਈ ਹੈ।
ਉਹਨਾਂ ਕਿਹਾ ਕਿ ਨਾਮਜ਼ਦਗੀਆਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਇਸ ਘਟਨਾ ਉਪਰੰਤ ਕਾਂਗਰਸੀਆਂ ਨੇ ਧਰਮਕੋਟ ਵਿਖੇ ਹੀ ਧਰਨਾ ਦੇ ਦਿੱਤਾ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਪਰ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰ ਦਿੱਤੀ ਅਤੇ ਪੁਲਿਸ ਵੱਲੋਂ ਧਰਨਾਕਾਰੀਆਂ ਨੂੰ ਧਰਨਾ ਖਤਮ ਕਰਨ ਲਈ ਮਜਬੂਰ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।