Baghdad ‘ਚ ਗੋਲੀਬਾਰੀ, 16 ਦੀ ਮੌਤ, 47 ਜ਼ਖਮੀ

Firing, Baghdad, 16 Killed, 47 Injured

Baghdad ‘ਚ ਗੋਲੀਬਾਰੀ, 16 ਦੀ ਮੌਤ, 47 ਜ਼ਖਮੀ
ਜ਼ਖਮੀਆਂ ‘ਚੋਂ ਕੁਝ ਦੀ ਹਾਲਤ ਨਾਜੁਕ

ਬਗਦਾਦ, ਏਜੰਸੀ। ਇਰਾਕ ਦੀ ਰਾਜਧਾਨੀ ਬਗਦਾਦ ‘ਚ ਅਣਪਛਾਤੇ ਬੰਦੂਕਧਾਰੀਆਂ ਨੇ ਸਰਕਾਰ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਗੋਲੀਬਾਰੀ ਕੀਤੀ ਜਿਸ ਕਾਰਨ 16 ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਲਗਭਗ 47 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ। ਸੁਰੱਖਿਆ ਵਿਭਾਗ ਨਾਲ ਜੁੜੇ ਇੱਕ ਅਧਿਕਾਰੀ ਨੇ ਨਾਂਅ ਨਾ ਦੱਸਣ ਦੀ ਸ਼ਰਤ ‘ਤੇ ਦੱਸਿਆ ਕਿ ਚਾਰ ਪਹੀਆ ਵਾਹਨਾਂ ‘ਚ ਆਏ ਅਣਪਛਾਤੇ ਬੰਦੂਕਧਾਰੀਆਂ ਨੇ ਮੱਧ Baghdad ਦੇ ਅਲ ਖਲਾਨੀ ਸਕਵਾਇਰ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਗੋਲੀਬਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ‘ਚ 16 ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਲਗਭਗ 47 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ ਕੁਝ ਦੀ ਹਾਲਤ ਨਾਜੁਕ ਬਣੀ ਹੋਈ ਹੈ। ਜਿਕਰਯੋਗ ਹੈ ਕਿ ਇਰਾਕ ਦੀ ਰਾਜਧਾਨੀ ਬਗਦਾਦ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਵੱਡੇ ਸੁਧਾਰ, ਭ੍ਰਿਸ਼ਟਾਚਾਰ ‘ਤੇ ਨਕੇਲ ਕਸਣ, ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਨੂੰ ਲੈ ਕੇ ਅਕਤੂਬਰ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਪ੍ਰਦਰਸ਼ਨ ਹੋ ਰਹੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।