ਨਿਊਜ਼ੀਲੈਂਡ ਦੀ ਮਸਜ਼ਿਦ ‘ਚ ਗੋਲੀਬਾਰੀ

Firing, New Zealand, Mosque

27 ਦੀ ਮੌਤ ਤੇ ਕਈ ਜਖ਼ਮੀ

ਵੈਲਿੰਗਟਨ (ਏਜੰਸੀ)। ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਚ ਸ਼ੁੱਕਰਵਾਰ ਨੂੰ ਦੋ ਮਸਜਿਦਾਂ ਵਿਚ 50 ਰਾਊਂਡ ਦੀ ਗੋਲੀਬਾਰੀ ਹੋਣ ਦਾ ਸਮਾਚਾਰ ਹੈ।।ਹੁਣ ਤੱਕ 27 ਵਿਅਕਤੀਆਂ ਦੀ ਮੌਤ ਤੇ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮਸਜਿਦ ਵਿਚ ਬੰਗਲਾਦੇਸ਼ ਕ੍ਰਿਕਟ ਟੀਮ ਨਮਾਜ਼ ਅਦਾ ਕਰਨ ਆਈ ਸੀ। ਗੋਲੀਬਾਰੀ ਦੌਰਾਨ ਪੂਰੀ ਟੀਮ ਪਾਰਕ ਦੇ ਰਸਤੇ ਸੁਰੱਖਿਅਤ ਬਾਹਰ ਨਿਕਲ ਗਈ। ਸੁਰੱਖਿਆ ਦੇ ਤੌਰ ‘ਤੇ ਮਸਜਿਦ ਦੇ ਦਰਵਾਜੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਏਜੰਸੀ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਰ ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ ਕਿਉਂਕਿ ਸ਼ਹਿਰ ਵਿਚ ਹਮਲਾਵਰ ਹਾਲੇ ਵੀ ਸਰਗਰਮ ਹਨ।

ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਜੇਸਿੰਡਾ ਅਰਡਰਨ ਨੇ ਕਿਹਾ ਕਿ ਇਹ ਨਿਊਜ਼ੀਲੈਂਡ ਦੇ ਇਤਿਹਾਸ ਵਿਚ ਸਭ ਤੋਂ ਕਾਲੇ ਦਿਨਾਂ ਵਿੱਚੋਂ ਇਕ ਹੈ। ਇਹ ਇਕ ਕਾਇਰਤਾਪੂਰਨ ਹਰਕਤ ਹੈ। ਨਿਊਜ਼ੀਲੈਂਡ ਵਿਚ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ। ਜਿਸ ਨੇ ਵੀ ਇਹ ਹਰਕਤ ਕੀਤੀ ਹੈ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪੀ.ਐੱਮ. ਨੇ ਇਸ ਹਮਲੇ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ।

ਚਾਰ ਜਣਿਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ : ਪੁਲਸ ਕਮਿਸ਼ਨਰ

ਪੁਲਸ ਕਮਿਸ਼ਨਰ ਮਾਈਕ ਬੁਸ਼ ਨੇ ਦੱਸਿਆ ਕਿ ਹੁਣ ਤੱਕ ਚਾਰ ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ। ਫਿਲਹਾਲ ਇਕ ਮਹਿਲਾ ਸਮੇਤ ਚਾਰ ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਰਾਂ ਵਿਚ ਕਈ ਵਿਸਫੋਟਕ ਅਤੇ ਆਈ.ਈ.ਡੀ.ਐੱਸ. ਜੁੜੇ ਹੋਏ ਸਨ। ਇਸ ਨਾਲ ਸਥਿਤੀ ਦੀ ਗੰਭੀਰਤਾ ਨੂੰ ਸਮਝਿਆ ਜਾ ਸਕਦਾ ਹੈ।

ਗੋਲੀਬਾਰੀ ਦਾ ਲਾਈਵ ਵੀਡੀਓ ਵੀ ਬਣਿਆ

ਨਿਊਜ਼ੀਲੈਂਡ ਹੇਰਾਲਡ ਮੁਤਾਬਕ ਹਮਲਾਵਰ ਨੇ ਫੌਜ ਦੀ ਵਰਦੀ ਪਹਿਨੀ ਹੋਈ ਸੀ।। ਉਸ ਨੇ ਦੋ ਮੈਗਜ਼ੀਨ ਗੋਲੀ ਫਾਇਰ ਕੀਤੇ। ਉਸ ਨੇ ਗੋਲੀਬਾਰੀ ਦਾ ਲਾਈਵ ਵੀਡੀਓ ਵੀ ਬਣਾਇਆ। ਹਮਲੇ ਤੋਂ ਪਹਿਲਾਂ ਉਸ ਨੇ 37 ਪੰਨਿਆ ਦਾ ਇਕ ਮੈਨੀਫੈਸਟੋ ਵੀ ਜਾਰੀ ਕੀਤਾ ਸੀ। ਇਸ ਮੈਨੀਫੈਸਟੋ ਵਿਚ ਹਮਲਾਵਰ ਨੇ ਲਿਖਿਆ ਕਿ ਮੈਂ ਮੁਸਲਮਾਨਾਂ ਨਾਲ ਨਫਰਤ ਨਹੀਂ ਕਰਦਾ ਪਰ ਉਨ੍ਹਾਂ ਮੁਸਲਮਾਨਾਂ ਨਾਲ ਨਫਰਤ ਕਰਦਾ ਹਾਂ ਜੋ ਸਾਡੀ ਜ਼ਮੀਨ ‘ਤੇ ਕਬਜ਼ਾ ਕਰ ਰਹੇ ਹਨ ਤੇ ਧਰਮ ਪਵਿਰਤਨ ਕਰ ਰਹੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Firing, New Zealand, Mosque