ਚੇਨੱਈ। ਭਾਰਤ ਨੇ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ ਦੇ ਦੂਜੇ ਮੈਚ ‘ਚ ਪਹਿਲੀ ਪਾਰੀ ਦੇ ਆਧਾਰ ‘ਤੇ 326 ਦੌੜਾਂ ਦੇ ਵਾਧੇ ਨਾਲ ਅੱਗੇ ਹਨ। ਟੈਸਟ ਦੇ ਤੀਜੇ ਦਿਨ ਸ਼ਨਿੱਰਵਾਰ ਨੂੰ ਦੱਖਣੀ ਅਫਰੀਕਾ ਪਹਿਲੀ ਪਾਰੀ ‘ਚ 275 ਦੌੜਾਂ ‘ਤੇ ਆਲਆਊਟ ਹੋ ਗਈ।
ਉਹ ਫਾਲੋਆਨ ਨਹੀਂ ਬਚਾ ਸਕੀ। ਇਸ ਤੋਂ ਪਹਿਲਾ ਭਾਰਤ ਨੇ ਪਹਿਲੀ ਪਾਰੀ 5 ਵਿਕਟਾਂ ‘ਤੇ 601 ਦੌੜਾਂ ਬਣਾ ਕੇ ਐਲਾਨ ਕੀਤੀ ਸੀ। ਕੇਸ਼ਵ ਮਹਾਰਾਜ ਕਰੀਅਰ ਦਾ ਪਹਿਲਾ ਅਰਧ ਸੈਂਕੜਾ ਬਣਾ ਕੇ ਆਊਟ ਹੋ ਗਏ। ਉਨ੍ਹਾਂ ਨੇ ਫਿਲੈਂਡਰ ਨਾਲ ਨੌਵੇਂ ਵਿਕਟ ਲਈ ਅਰਧ ਸੈਂਕੜੇ ਦੀ ਸਾਂਝੇਦਾਰੀ ਕੀਤੀ। ਫਾਫ ਡੁਪਲੇਸਿਸ 64 ਦੌੜਾਂ ਬਣਾਕੇ ਅਸ਼ਵਿਨ ਦੀ ਗੇਂਦ ‘ਤੇ ਆਜਿੰਕਾ ਰਹਾਣੇ ਦੇ ਹੱਥੋਂ ਕੈਚ ਆਊਟ ਹੋਏ।
ਇਹ ਉਨ੍ਹਾਂ ਦੇ ਟੈਸਟ ਕਰੀਅਰ ਦਾ 21ਵਾਂ ਅਰਧ ਸੈਂਕੜਾ ਸੀ। ਟੀਮ ‘ਤੇ ਫਾਲੋਆਨ ਦਾ ਖਤਰਾ ਮੰਡਰਾ ਰਿਹਾ ਹੈ। ਭਾਰਤ ਨੇ ਪਹਿਲੀ ਪਾਰੀ 5 ਵਿਕਟਾਂ ‘ਤੇ 601 ਦੌੜਾਂ ਬਣਾ ਕੇ ਐਲਾਨੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।