ਅੱਜ ਸ਼ਾਮ ਨੂੰ ਹੋਵੇਗੀ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ ਸ਼ਾਮ ਸਾਢੇ ਪੰਜ ਵਜੇ ਬੁਲਾਈ ਗਈ ਹੈ। ਅਧਿਕਾਰਿਕ ਸੂਤਰਾਂ ਅਨੁਸਾਰ ਮੰਤਰੀ ਮੰਡਲ ਦੀ ਪਹਿਲੀ ਬੈਠਕ ਸਾਊਥ ਸਥਿੱਤ ਪ੍ਰਧਾਨ ਮੰਤਰੀ ਦਫ਼ਤਰ ‘ਚ ਹੋਵੇਗੀ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ 57 ਮੈਂਬਰੀ ਮੰਤਰੀ ਪਰਿਸ਼ਦ ਨੇ ਵੀਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਦੇ ਕੈਂਪਸ ‘ਚ ਹੋਏ ਹਿੱਕ ਸਮਾਰੋਹ ‘ਚ ਸਹੂੰ ਚੁੱਕੀ।
ਨਵੇਂ ਮੰਤਰੀ ਮੰਡਲ ‘ਚ ਦਸ ਕੈਬਨਿਟ ਮੰਤਰੀਆਂ ਦੇ ਸਥਾਨ ‘ਤੇ ਨਵੇਂ ਚਿਹਰਿਆਂ ਨੂੰ ਲਿਆਂਦਾ ਗਿਆ ਹੈ। ਭਾਰਤੀ ਜਨਤਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਅਤੇ ਸਾਬਕਾ ਵਿਦੇਸ਼ ਸਕੱਤਰ ਐੱਸ ਜੈਸ਼ੰਕਰ ਨੂੰ ਕੈਬਿਨੇਟ ਮੰਤਰੀ ਬਣਾਇਆ ਗਿਆ ਹੈ। ਅਜੇ ਤੱਕ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਉਮੀਦ ਹੈ ਕਿ ਸ਼ਾਮ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾਂ ਵਿਭਾਗਾਂ ਦਾ ਐਲਾਨ ਹੋ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।