Fit ਤੇ ਹੋਰ ਜਿਆਦਾ ਸੁੰਦਰ ਨਜ਼ਰ ਆਉਂਦੇ ਹਨ Saint Dr. MSG

Fit ਤੇ ਹੋਰ ਜਿਆਦਾ ਸੁੰਦਰ ਨਜ਼ਰ ਆਉਂਦੇ ਹਨ Saint Dr. MSG

ਬਰਨਾਵਾ (ਸੱਚ ਕਹੂੰ ਨਿਊਜ਼)। ਸਾਲਾਂ ਬਾਅਦ ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰਕੇ ਸਾਧ-ਸੰਗਤ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਲੋਕ ਆਪਣੀ ਭਾਸ਼ਾ ਵਿੱਚ ਪੂਜਨੀਕ ਗੁਰੂ ਜੀ ਦਾ ਸ਼ੁਕਰਾਨਾ ਕਰ ਰਹੇ ਹਨ ਅਤੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ। ਯੂਟਿਊਬ ਅਤੇ ਇੰਸਟਾਗ੍ਰਾਮ ਸਮੇਤ ਪੂਜਨੀਕ ਗੁਰੂ ਜੀ ਦੇ ਵੀਡੀਓਜ਼ ’ਤੇ ਲੱਖਾਂ ਲੋਕਾਂ ਨੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਪੂਜਨੀਕ ਗੁਰੂ ਜੀ ਨੇ ਆਪਣੀ ਇੱਕ ਵੀਡੀਓ ਵਿੱਚ ਇਹ ਵੀ ਦੱਸਿਆ ਹੈ ਕਿ ਉਹ comments ਪੜ੍ਹ ਕੇ ਸਾਰਿਆਂ ਦੀ ਹਾਜ਼ਰੀ ਲਗਵਾਉਂਦੇ ਹਨ। ਪੂਜਨੀਕ ਗੁਰੂ ਜੀ ਇੱਕ ਵਾਰ ਫਿਰ ਤੋਂ ਪਹਿਲਾਂ ਨਾਲੋਂ ਜ਼ਿਆਦਾ ਸੁੰਦਰ ਲੱਗ ਰਹੇ ਹਨ। ਸਾਧ-ਸੰਗਤ ਆਪਣੇ ਸਤਿਗੁਰੂ ਦੇ ਦਰਸ਼ਨਾਂ ਲਈ ਸੋਸ਼ਲ ਮੀਡੀਆ ’ਤੇ ਐਕਟਿਵ ਰਹਿੰਦੀ ਹੈ ਕਿ ਪਤਾ ਨਹੀਂ ਪੂਜਨੀਕ ਗੁਰੂ ਜੀ ਕਿਸ ਪਲੇਟਫਾਰਮ ’ਤੇ ਆ ਕੇ ਦਰਸ਼ਨ ਦੇਣ।

ਪੂਜਨੀਕ ਗੁਰੂ ਜੀ ਦੇ ਆਗਮਨ ’ਤੇ ਸਾਧ-ਸੰਗਤ ਨੇ ਮਨਾਈ ਖੁਸ਼ੀ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਰਨਾਵਾ ਆਸ਼ਰਮ ਵਿਖੇ ਜਾ ਕੇ ਵੱਖ-ਵੱਖ ਤਰੀਕਿਆਂ ਨਾਲ ਰੋਜ਼ਾਨਾ ਲਾਈਵ ਦਰਸ਼ਨ ਦੇਣ ਦੀ ਖੁਸ਼ੀ ਮਨਾ ਰਹੇ ਹਨ। ਬੀਤੇ ਦਿਨ ਇਸ ਖੁਸ਼ੀ ਦੇ ਮੌਕੇ ’ਤੇ ਏਲਨਾਬਾਦ ਦੀ ਸਾਧ ਸੰਗਤ ਵੱਲੋਂ 15 ਮੈਂਬਰੀ ਅਮਰਜੀਤ ਇੰਸਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਨਾਮ ਚਰਚਾ ਕਰਵਾਈ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਨੱਚ ਕੇ ਸ਼ਮੂਲੀਅਤ ਕੀਤੀ। ਨਾਮ ਚਰਚਾ ਦੀ ਸ਼ੁਰੂਆਤ ਭੰਗੀਦਾਸ ਵੱਲੋਂ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਨਾਅਰਾ ਲਗਾ ਕੇ ਕੀਤੀ ਗਈ।

ਉਪਰੰਤ ਕਵੀਸ਼ਰਾਂ ਨੇ ਮਨੋਹਰ ਭਜਨ ਗਾ ਕੇ ਆਪਣੀ ਖੁਸ਼ੀ ਮਨਾਈ ਬਾਅਦ ਵਿੱਚ ਪਵਿੱਤਰ ਗ੍ਰੰਥ ਦੇ ਅਨਮੋਲ ਸ਼ਬਦ ਸੁਣਾਏ ਗਏ। ਜਿਸ ਨੂੰ ਸਾਧ-ਸੰਗਤ ਨੇ ਬੜੇ ਧਿਆਨ ਨਾਲ ਸੁਣਿਆ। ਇਸ ਦੇ ਨਾਲ ਹੀ ਪੂਜਨੀਕ ਗੁਰੂ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਕਰਵਾਈ ਗਈ। ਇਸ ਮੌਕੇ ਜਾਗੋ ਵੀ ਕੱਢੀ ਤੇ ਬੋਲੀਆਂ ਪਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ