‘ਫਿੱਟ ਇੰਡੀਆ’ ਸੋਸ਼ਲ ਮੀਡੀਆ ‘ਤੇ 28 ਜੂਨ ਨੂੰ ਲਾਈਵ

Nishank

‘ਫਿੱਟ ਇੰਡੀਆ’ ਸੋਸ਼ਲ ਮੀਡੀਆ ‘ਤੇ 28 ਜੂਨ ਨੂੰ ਲਾਈਵ

ਨਵੀਂ ਦਿੱਲੀ। ਕੋਰੋਨਾ ਕਾਲ ‘ਚ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਫਿੱਟ ਇੰਡੀਆ’ (Fit India) ਪ੍ਰੋਗਰਾਮ ਤਹਿਤ 28 ਜੂਨ ਨੂੰ ਦੇਸ਼ ਦੀ ਨਾਮੀ-ਗਿਰਾਮੀ ਹਸਤੀਆਂ ਸੋਸ਼ਲ ਮੀਡੀਆ ‘ਤੇ ਤੁਹਾਡੇ ਸਵਾਲਾਂ ਦੇ ਜਵਾਬ ਦੇਣ ਲਈ ਉਪਲੱਬਧ ਰਹੇਗੀ। ਮਨੁੱਖੀ ਵਸੀਲੇ ਵਿਕਾਸ ਮੰਤਰੀ ਪੋਖਰਿਆਲ ਨਿਸ਼ੰਕ ਨੇ ਬੁੱਧਵਾਰ ਸਵੇਰੇ ਟਵੀਟ ਕਰਕੇ ਦੱਸਿਆ ਕਿ ਉਹ ਫਿੱਟ ਇੰਡੀਆ ਪ੍ਰੋਗਰਾਮ ਦੇ ਪ੍ਰਚਾਰ-ਪ੍ਰਸਾਰ ਲਈ ਅਗਲੇ ਐਤਵਾਰ ਨੂੰ ਸਵੇਰੇ 11 ਵਜੇ ਫੇਸਬੁੱਕ ਤੇ ਟਵਿੱਟਰ ‘ਤੇ ਲਾਈਵ ਹੋਣਗੇ ਤੇ ਇਸ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਤੰਦਰੁਸਤ ਰਹਿਣ ਸਬੰਧੀ ਦੱਸਣਗੇ।
Pikhryal Nishank | Fit India
ਉਨ੍ਹਾਂ ਦੱਸਿਆ ਕਿ ਉਨ੍ਹਾਂ ਤੋਂ ਇਲਾਵਾ ਖੇਡ ਤੇ ਯੁਵਾ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਵੀ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਗੇ। ਇਸ ਦੇ ਨਾਲ ਹੀ ਮਸ਼ਹੂਰ ਫੁੱਟਬਾਲ ਖਿਡਾਰੀ ਸੁਨੀਲ ਛੇਤਰੀ ਤੇ ਪ੍ਰਸਿੱਧ ਬੈਡਮਿੰਟਨ ਖਿਡਾਰਨ ਪੀ. ਵੀ. ਸੰਧੂ ਵੀ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।