ਲੁੱਟਾਂ ਖੋਹਾਂ ਕਰਨ ਦੇ ਸ਼ੱਕ ’ਚ ਮਾਰੂ ਹਥਿਆਰਾਂ ਸਮੇਤ ਪੰਜ ਗ੍ਰਿਫ਼ਤਾਰ
ਲਹਿਰਾਗਾਗਾ, (ਰਾਜ ਸਿੰਗਲਾ) ਲਹਿਰਾ ਦੇ ਇੰਸਪੈਕਟਰ ਵਿਜੈਪਾਲ ਸਿੰਘ ਮੁੱਖ ਅਫਸਰ ਥਾਣਾ ਲਹਿਰਾ ਨੇ ਪੁਲੀਸ ਪਾਰਟੀ ਨਾਲ ਆਸ-ਪਾਸ ਦੇ ਏਰੀਆ ਵਿਚ ਮਾਰੂ ਹਥਿਆਰਾਂ ਸਮੇਤ ਲੁੱਟਾਂ-ਖੋਹਾਂ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਖਤਰਨਾਕ ਗੈਂਗ ਗਰੁੱਪ ਦੇ ਮੈਂਬਰ ਕਰਤਾਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਅੰਮਿ੍ਰਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਵਿਸਾਖੀ ਸਿੰਘ, ਮਨੀ ਸਿੰਘ ਪੁੱਤਰ ਬਿੱਲੂ ਸਿੰਘ, ਵਿੱਕੀ ਸਿੰਘ ਪੁੱਤਰ ਲਾਭ ਸਿੰਘ ਨੂੰ ਜੋ ਦੋ ਕਾਰਾਂ ਦੇ ਵਿੱਚ ਜਾ ਰਹੇ ਸੀ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਪੁਲੀਸ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਲਹਿਰੇ ਤੋਂ ਕੋਟੜਾ ਲੇਹਲ ਨੂੰ ਜਾਂਦੀ ਨਹਿਰ ਦੀ ਪਟੜੀ ਤੇ ਸੁੰਨਸਾਨ ਜਗ੍ਹਾ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਮਾਰੂ ਹਥਿਆਰਾਂ ਨਾਲ ਲੈੱਸ ਯੋਜਨਾ ਬਣਾ ਰਹੇ ਸਨ ਮੁਲਜ਼ਮਾਂ ਵਿੱਚੋਂ 5 ਨੂੰ ਮੌਕੇ ’ਤੇ ਹੀ ਗਿ੍ਰਫ਼ਤਾਰ ਕਰ ਲਿਆ ਗਿਆ ਹੈ,
ਇਨ੍ਹਾਂ ਵਿੱਚੋਂ ਇੱਕ ਹਨੇ੍ਹਰੇ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਿਆ ਹੈ ਮੁਲਜ਼ਮਾਂ ਕੋਲੋਂ 2 ਕਾਰਾਂ, 2 ਕਿਰਪਾਨਾ, 1 ਏਅਰ ਰਾਇਫਲ , 1 ਏਅਰ ਪਿਸਟਲ , 1 ਆਰੇ ਦਾ ਬਲੈਡ ਦਾ ਫਿੱਟ ਕੀਤਾ ਡੰਡਾ ਅਤੇ 1 ਡਾਂਗ ਮੌਕੇ ’ਤੇ ਬਰਾਮਦ ਕੀਤੀਆਂ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ 22 ਅ/ਧ 399, 402 ਆਈ.ਪੀ.ਸੀ ਥਾਣਾ ਲਹਿਰਾ ਦਰਜ ਕੀਤਾ ਗਿਆ ਹੈ ਪੁਲੀਸ ਪ੍ਰਸ਼ਾਸਨ ਨੇ ਦੱਸਿਆ ਕਿ ਇਨ੍ਹਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਤੋਂ ਹੋਰ ਵੀ ਅਹਿਮ ਵਾਰਦਾਤਾਂ ਦਾ ਖੁਲਾਸਾ ਹੋਣ ਦੀ ਬਹੁਤ ਸੰਭਾਵਨਾ ਹੈ ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਨਿਵਾਸੀਆਂ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੇ ਵਿੱਚ ਕੋਈ ਵੀ ਅਜਿਹੀ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ ਚਾਰ ਚੁਫੇਰੇ ਪੁਲਿਸ ਦਾ ਸਖ਼ਤ ਪਹਿਰਾ ਹੈ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.