ਅੱਗ ਲੱਗਣ ਨਾਲ ਚਾਰ ਬੱਚਿਆਂ ਸਮੇਤ ਪੰਜ ਦੀ ਮੌਤ

ਨਾਈਜੀਰੀਆ ‘ਚ ਵਾਪਰੀ ਘਟਨਾ

ਅਬੁਜਾ, ਏਜੰਸੀ। ਨਾਈਜੀਰੀਆ ਦੇ ਉਤਰ ਪੱਛਮੀ ਰਾਜ ਕੇਬੀ ‘ਚ ਅੱਗ ਦੀ ਲਪੇਟ ‘ਚ ਆਉਣ ਨਾਲ ਚਾਰ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਇੱਕ ਬੰਗਲੇ ‘ਚ ਸ਼ੁੱਕਰਵਾਰ ਸਵੇਰੇ ਅੱਗ ਲੱਗਣ ਨਾਲ ਇੱਕ ਮਹਿਲਾ ਅਤੇ ਉਸ ਦੇ ਤਿੰਨ ਬੱਚੇ ਅਤੇ ਇੱਕ ਹੋਰ ਬੱਚਾ ਝੁਲਸਕੇ ਮਰ ਗਿਆ। ਰਾਜ ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਮੁਖੀ ਸਾਨੀ ਡੋਡੋਡੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਇਲੈਕਟ੍ਰਿਕ ਹੀਟਰ ਕਾਰਨ ਬੰਗਲੇ ‘ਚ ਅੱਗ ਲੱਗੀ ਹੈ। ਉਹਨਾਂ ਦੱਸਿਆ ਕਿ ਮਾਮਲਾ ਦਰਜ਼ ਕਰਕੇ ਜਾਂਚ ਕੀਤੀ ਜਾ ਰਹੀ ਹੈ। (Five Killed)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here