ਅੱਜ ਰਾਸ਼ਟਰਪਤੀ ਨੂੰ ਮਿਲਣਗੇ ਰਾਹੁਲ-ਪਵਾਰ ਸਮੇਤ 5 ਆਗੂ

ਖੇਤੀ ਕਾਨੂੰਨਾਂ ‘ਤੇ ਕਰਨਗੇ ਚਰਚਾ

ਨਵੀਂ ਦਿੱਲੀ। ਕੇਂਦਰੀ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਦਰਮਿਆਨ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ।

ਕਾਂਗਰਸ ਸਾਂਸਦ ਰਾਹੁਲ ਗਾਂਧੀ, ਐਨਸੀਪੀ ਮੁਖੀ ਸ਼ਰਦ ਪਵਾਰ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਸਮੇਤ 5 ਆਗੂ ਅੱਜ ਸ਼ਾਮ 5 ਵਜੇ ਰਾਸ਼ਟਰਪਤੀ ਕੋਵਿੰਦ ਨੂੰ ਮਿਲਣਗੇ ਕੋਵਿਡ-19 ਪ੍ਰੋਟੋਕਾਲ ਕਾਰਨ 5 ਆਗੂਆਂ ਨੂੰ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦੀ ਇਜ਼ਾਜਤ ਦਿੱਤੀ ਗਈ ਹੈ। ਪਵਾਰ ਨੇ ਕਿਹਾ ਕਿ ਰਾਸ਼ਟਰਪਤੀ ਨਾਲ ਮੁਲਕਾਤ ਕਰਨ ਤੋਂ ਪਹਿਲਾਂ ਖੇਤੀ ਕਾਨੂੰਨਾਂ ਦਾ ਵਿਰੋਧ ਵਾਲੇ ਵੱਖ-ਵੱਖ ਸਿਅਸੀ ਪਾਰਟੀਆਂ ਦੇ ਆਗੂ ਬੈਠਕ ਕਰਕੇ ਚਰਚਾ ਕਰਨਗੇ ਤੇ ਸਮੂਹਿਕ ਰੁਖ ਅਪਣਾਉਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.