Fridkot News: ਲੁੱਟਾਂ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 5 ਮੈਂਬਰ ਪੁਲਿਸ ਅੜਿੱਕੇ

Fridkot News
Fridkot News: ਲੁੱਟਾਂ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 5 ਮੈਂਬਰ ਪੁਲਿਸ ਅੜਿੱਕੇ

ਗ੍ਰਿਫਤਾਰ ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ, ਚੋਰੀ, ਖੋਹ ਤੇ ਡਕੈਤੀ ਤਹਿਤ ਸਬੰਧੀ ਕੁੱਲ 06 ਮੁਕੱਦਮੇ | Fridkot News

Fridkot News: ਫਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈਪੀਐਸ ਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਸੰਗਠਿਤ ਅਪਰਾਧਾਂ ਖਿਲਾਫ ਲਗਾਤਾਰ ਸਖਤ ਨਜਰ ਆ ਰਹੀ ਹੈ। ਜਿਸ ਦਾ ਅੰਦਾਜਾ ਇੱਥੋ ਲਾਇਆ ਜਾ ਸਕਦਾ ਹੈ ਕਿ ਪਿਛਲੇ ਕਰੀਬ 7 ਮਹੀਨਿਆਂ ਦੌਰਾਨ ਸੰਗਠਿਤ ਅਪਰਾਧ ਖਿਲਾਫ ਕਾਰਵਾਈ ਕਰਦੇ ਹੋਏ 29 ਮੁਕੱਦਮੇ ਦਰਜ ਕਰਕੇ 148 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਜਸਮੀਤ ਸਿੰਘ ਐਸਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਅਗਵਾਈ ਹੇਠ ਜਤਿੰਦਰ ਸਿੰਘ ਡੀਐਸਪੀ (ਕੋਟਕਪੂਰਾ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟਾ ਖੋਹਾ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 5 ਮੈਬਰਾ ਨੂੰ ਤੇਜਥਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। Fridkot News

ਇਹ ਖਬਰ ਵੀ ਪੜ੍ਹੋ : Amloh News: ਸਕੂਲ ਆਫ਼ ਐਮੀਨੈਂਸ ਅਮਲੋਹ ਲੜਕੇ ਨੂੰ ਜ਼ਿਲ੍ਹਾ ਪੱਧਰ ਤੇ ਉੱਤਮ ਸਕੂਲ ਦਾ ਅਵਾਰਡ ਮਿਲਣਾ ਮਾਣ ਵਾਲੀ ਗੱਲ : ਵਿਧਾਇਕ ਗੈਰੀ ਬੜਿੰਗ

ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਸ:ਥ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਜੈਤੋ ਰੋਡ ਕੋਟਕਪੂਰਾ ਪਾਸ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਬਰ ਇੱਕ ਬੇਅਬਾਦ ਖੰਡਰਨੁਮਾ ਬਿਲਡਿੰਗ ਗੁਰੂ ਕੀ ਢਾਬ ਰੋਡ ਨੇੜੇ ਰੇਲਵੇ ਫਾਟਕ ਕੋਟਕਪੂਰਾ ਪਰ ਲੁੱਕ ਛਿਪ ਕੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਕੋਲੋਂ ਕਾਪੇ, ਗੰਡਾਸੀ, ਬੇਸਬਾਲ ਟਾਈਪ ਹਥਿਆਰ ਹਨ। ਜਿਸ ’ਤੇ ਮਕੱਦਮਾ ਦਰਜ਼ ਕਰ ਲਿਆ ਗਿਆ ਹੈ। ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਲ 5 ਮੈਬਰਾਂ ਨੂੰ 2 ਕਾਪੇ, 1 ਗੰਡਾਸੀ ਤੇ 1 ਬੇਸਬਾਲ ਸਮੇਤ ਕਾਬੂ ਕੀਤਾ ਗਿਆ।

ਗ੍ਰਿਫਤਾਰ ਮੁਲਜ਼ਮਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਬਸੰਤ ਸਿੰਘ, ਜਸਪਾਲ ਸਿੰਘ ਉਰਫ ਭੱਟੀ ਪੁੱਤਰ ਰੂਪ ਸਿੰਘ, ਸੂਰਜ ਸਿੰਘ ਪੁੱਤਰ ਪਾਲ ਸਿੰਘ, ਹਰਜਿੰਦਰ ਸਿੰਘ ਉਰਫ ਸਨੀ ਪੁੱਤਰ ਚਮਕੌਰ ਸਿੰਘ ਤੇ ਬਲਜਿੰਦਰ ਸਿੰਘ ਉਰਫ ਬਾਬੂ ਪੁੱਤਰ ਸੁਖਮੰਦਰ ਸਿੰਘ ਵਾਸੀਆਨ ਜੀਵਨ ਨਗਰ, ਕੋਟਕਪੂਰਾ ਵਜੋ ਹੋਈ ਹੈ। ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ, ਖੋਹ ਤੇ ਡਕੈਤੀ ਤਹਿਤ ਕੇਸ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਲ ਕਰਨ ਬਾਅਦ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Fridkot News

LEAVE A REPLY

Please enter your comment!
Please enter your name here