ਸਾਡੇ ਨਾਲ ਸ਼ਾਮਲ

Follow us

21.6 C
Chandigarh
Friday, February 6, 2026
More
    Home Breaking News Robbery Gang ...

    Robbery Gang Arrested: ਲੁੱਟ-ਖੋਹ ਕਰਨ ਦੀ ਫਿਰਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ

    Robbery Gang Arrested
    Robbery Gang Arrested: ਲੁੱਟ-ਖੋਹ ਕਰਨ ਦੀ ਫਿਰਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ

    ਮੁਲਜ਼ਮਾਂ ਖਿਲਾਫ ਪਹਿਲਾ ਵੀ ਕਤਲ, ਨਸ਼ੇ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਤਹਿਤ ਮੁਕੱਦਮੇ ਹਨ ਦਰਜ

    Robbery Gang Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾੰ, ਚੋਰੀਆਂ ਅਤੇ ਨਸੇ ਦੀ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆਂ ਥਾਣਾ ਜੈਤੋ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾ ਕੋਲੋਂ ਲੁੱਟ-ਖੋਹ ਕਰਨ ਦੀ ਫਿਰਾਕ ਵਿੱਚ ਬੈਠੇ ਗਿਰੋਹ ਵਿੱਚ 5 ਮੁਲਜ਼ਮਾਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਸ ਗਿਰੋਹ ਵਿੱਚ ਸ਼ਾਮਿਲ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ। ਇਹ ਜਾਣਕਾਰੀ ਸ਼੍ਰੀ ਮਨੋਜ ਕੁਮਾਰ ਡੀ.ਐਸ.ਪੀ(ਸਬ-ਡਵੀਜਨ) ਜੈਤੋ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।

    ਇਹ ਵੀ ਪੜ੍ਹੋ: Haryana News: ਅਨਿਲ ਵਿੱਜ ਨੇ ਰਾਹੁਲ ਗਾਂਧੀ ਨੂੰ ਦਿੱਤੀ ਇਹ ਸਲਾਹ, ਜਾਣੋ

    ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਮੋਨਾ ਪੁੱਤਰ ਰਾਜ ਵਾਸੀ ਸੰਗਲਾ ਵਾਲੀ ਗਲੀ ਬਠਿੰਡਾ ਰੋਡ ਜੈਤੋ, ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੇਵੇਵਾਲਾ, ਸੁਖਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਅਜਿੱਤ ਗਿੱਲ, ਨਵਦੀਪ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਡਾ.ਅੰਬਦੇਕਰ ਨਗਰ ਜੈਤੋ ਅਤੇ ਅਕਾਸ਼ ਪੁੱਤਰ ਮੰਗੂ ਵਾਸੀ ਨੇੜੇ ਐਸ.ਡੀ.ਐਮ ਦਫਤਰ ਜੈਤੋ ਵਜੋ ਹੋਈ ਹੈ। ਮੁਲਜ਼ਮ ਕੋਲੋਂ 01 ਗੰਡਾਸਾ, 01 ਲੋਹੇ ਦੀ ਗੰਡਾਸੀ, 01 ਕੁਹਾੜੀ, 01 ਡਾਗ ਜਿਸ ਵਿੱਚ ਪੱਠੇ ਕੁਤਰਣ ਵਾਲਾ ਟੋਕਾ ਜੜਿਆ ਹੋਇਆ ਅਤੇ 01 ਕਹੀ ਦਾ ਦਸਤਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਗੁਪਤ ਜਾਣਕਾਰੀ ਦੇ ਅਧਾਰ ’ਤੇ ਥਾਣਾ ਜੈਤੋ ਦੀ ਪੁਲਿਸ ਪਾਰਟੀ ਵੱਲੋ ਕਾਰਵਾਈ ਕਰਦੇ ਹੋਏ ਇੱਕ ਆਪਰੇਸ਼ਨ ਚਲਾਇਆ ਗਿਆ ਅਤੇ ਇਹਨਾਂ ਮੁਲਜ਼ਮਾਂ ਨੂੰ ਕੋਟਕਪੂਰਾ ਮੁਕਤਸਰ ਬਾਈਪਾਸ ਨੇੜੇ ਰੇਲਵੇ ਅੰਡਰ ਬ੍ਰਿਜ ਜੈਤੋ ਵਿਖੇ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਲੁੱਕ-ਛਿਪ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। Robbery Gang Arrested

    ਜਾਣਕਾਰੀ ਮੁਤਾਬਿਕ ਇਹ ਮੁਲਜ਼ਮ ਜੁਰਮ ਕਰਨ ਦੇ ਆਦੀ ਹਨ ਇਹਨਾਂ ਖਿਲਾਫ ਵੱਖ-ਵੱਖ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ। ਇਹ ਗਿਰੋਹ ਸੜਕ ’ਤੇ ਜਾਂਦੇ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਦੇ ਸਨ ਅਤੇ ਗਿਰੋਹ ਬਣਾਕੇ ਲੁੱਟਾਂ-ਖੋਹਾਂ ਕਰਨ ਦੀਆਂ ਵਾਰਦਾਤਾ ਵਿੱਚ ਵੀ ਸ਼ਾਮਿਲ ਸਨ। ਇਸ ਸਬੰਧੀ ਥਾਣਾ ਜੈਤੋ ਵਿਖੇ ਮਕੱਦਮਾ ਨੰਬਰ 82 ਅ/ਧ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।