Robbery Gang: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟ-ਖੋਹ ਕਰਨ ਫਿਰਾਕ ਵਿੱਚ ਬੈਠੇ ਗਿਰੋਹ ਦੇ 5 ਵਿਅਕਤੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ(ਸ.ਡ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।
ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ ਸੀਪਾ, ਰਾਮ ਸਿੰਘ ਉਰਫ ਰਾਮਾ, ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ, ਅਜੇ ਸਿੰਘ ਉਰਫ ਨਸੀਰੂ ਅਤੇ ਅਮਰਜੀਤ ਬਿੰਦ ਵਜੋ ਹੋਈ ਹੈ। ਇਹ ਸਾਰੇ ਵਿਅਕਤੀ ਕੋਟਕਪੂਰਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਕੋਲੋਂ 2 ਖੰਡੇ, 1 ਗਰਾਰੀ ਲੱਗੀ ਲੋਹੇ ਦੀ ਰਾਡ, 1 ਕਾਪਾ ਅਤੇ 1 ਸੱਬਲ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: Sad News: ਖੇਡਦੇ-ਖੇਡਦੇ ਮਾਸੂਮ ਬੱਚੀ ਦੀ ਛੱਪੜ ’ਚ ਡਿੱਗਣ ਕਾਰਨ ਮੌਤ
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਮਿਤੀ 8 ਅਗਸਤ ਨੂੰ ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਸ਼ਹੀਦ ਭਗਤ ਸਿੰਘ ਕਾਲਜ ਨਜ਼ਦੀਕ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਇਹ ਵਿਅਕਤੀ ਜੋ ਜੁਰਮ ਕਰਨ ਦੇ ਆਦਿ ਹਨ ਅਤੇ ਜੋ ਅੱਜ ਵੀ ਗੁਰੂ ਤੇਗ ਬਹਾਦਰ ਨਗਰ ਤੋਂ ਰੱਬ ਵਾਲੇ ਖੂਹ ਵੱਲ ਨੂੰ ਜਾਂਦੇ ਖਾਲੀ ਪਈ ਜਗਾ ਵਿੱਚ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਜਿਹਨਾਂ ਕੋਲ ਮਾਰੂ ਹਥਿਆਰ ਵੀ ਮੌਜ਼ੂਦ ਹਨ। Robbery Gang
ਜਿਸ ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਇਹਨਾਂ ਮੁਲਜ਼ਮਾਂ ਨੂੰ ਗੁਰੂ ਤੇਗ ਬਹਾਦਰ ਨਗਰ ਤੋਂ ਰੱਬ ਵਾਲੇ ਖੂਹ ਨੂੰ ਜਾਂਦੇ ਪਈ ਜਗ੍ਹਾ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਹਨਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 233 ਅ/ਧ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਖੁਲਾਸੇ ਹੋ ਸਕਣ।