ਵੱਡੀ ਮਾਤਰਾ ’ਚ ਹਥਿਆਰਾਂ ਸਮੇਤ ਗਿਰੋਹ ਦੇ ਪੰਜ ਮੈਂਬਰ ਕਾਬੂ

Arrested Sachkahoon

ਲੁੱਟ-ਖੋਹ ਅਤੇ ਡਕੈਤੀ ਦੀ ਬਣਾ ਰਹੇ ਸੀ ਯੋਜਨਾ

(ਨਰੇਸ਼ ਕੁਮਾਰ) ਸੰਗਰੂਰ। ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਮੁਹਿੰਮ ਦੌਰਾਨ ਸੰਗਰੂਰ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੀ ਹੱਦ ਦੇ ਖੇਤਰ ਵਿੱਚ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਹਨਾਂ ਵਿਆਕਤੀਆਂ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਆਲਮਪੁਰ ਡ੍ਰੇਨ ਤੋਂ ਦੋ ਗੱਡੀਆਂ ਅਤੇ ਨਜਾਇਜ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਦੇਸੀ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ ਕੀਤਾ ਹੈ। ਹਥਿਆਰਾਂ ਅਤੇ ਗੋਲਾ ਬਾਰੂਦ ਦਾ ਮੂਲ ਸਥਾਨ ਮੱਧ ਪ੍ਰਦੇਸ਼ ਦੱਸਿਆ ਜਾਂਦਾ ਹੈ।

Arrested Sachkahoon

ਇਸ ਸਬੰਧੀ ਉੱਪ ਕਪਤਾਨ ਪੁਲਿਸ ਲਹਿਰਾ ਮਨੋਜ ਗੋਰਸੀ, ਪੀਪੀਐਸ ਅਤੇ ਐਸਐਚਓ ਲਹਿਰਾ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਕੁਲਦੀਪ ਸਿੰਘ ਵਾਸੀ ਮੂਨਕ ਇੱਕ ਬੂਟਲੈਗਰ ਅਤੇ ਸ਼ਰਾਬ ਤਸਕਰ ਹੈ ਜੋ ਪੰਜਾਬ ਅਤੇ ਹਰਿਆਣਾ ਦੀ ਸਰਹੱਦ ’ਤੇ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਹੈ। ਉਸ ਵਿਰੁੱਧ ਪਹਿਲਾਂ ਹੀ ਕਤਲ ਦੀ ਕੋਸ਼ਿਸ਼ ਅਤੇ ਆਬਕਾਰੀ ਐਕਟ ਦੇ ਕਈ ਕੇਸ ਦਰਜ ਹਨ। ਅੰਮਿ੍ਰਤਪਾਲ, ਬੂਟਾ ਸਿੰਘ ਅਤੇ ਨਿੱਕਾ ਸਿੰਘ, ਜੋ ਕਿ ਸਾਰੇ ਮਾਨਸਾ ਜਿਲ੍ਹਾ ਦੇ ਰਹਿਣ ਵਾਲੇ ਹਨ ਅਤੇ ਹਾਈਵੇ ਡਕੈਤੀਆਂ ਅਤੇ ਲੁੱਟਾਂ- ਖੋਹਾਂ ਵਿੱਚ ਸ਼ਾਮਲ ਸਨ। ਅਸ਼ੋਕ ਕੁਮਾਰ ਜੋ ਕਿ ਜੀਂਦ, ਹਰਿਆਣਾ ਦਾ ਵਸਨੀਕ ਹੈ, ਇਸ ਇਲਾਕੇ ਦਾ ਹਥਿਆਰਾਂ ਦਾ ਮੁੱਖ ਤਸਕਰ ਹੈ। ਉਸ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਮੱਧ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੇ ਅਤੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਰਹਿਦੇ ਕਈ ਗੈਂਗਸਟਰਾਂ ਦੇ ਸੰਪਰਕ ਵਿੱਚ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੰਗਰੂਰ ਪੁਲਿਸ ਨੇ 11 ਗੈਰ ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ ਅਤੇ ਹਥਿਆਰਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ 16 ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ। ਉੱਪ ਕਪਤਾਨ ਪੁਲਿਸ ਲਹਿਰਾ ਮਨੋਜ ਗੋਰਸੀ, ਪੀਪੀਐਸ ਅਤੇ ਐਸਐਚਓ ਲਹਿਰਾ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਸਥਾਨਕ ਪੁਲਿਸ ਪਿਛਲੇ 40 ਦਿਨਾਂ ਤੋਂ ਅਸ਼ੋਕ ਕੁਮਾਰ ਦੀਆਂ ਹਰਕਤਾਂ ’ਤੇ ਨਜ਼ਰ ਰੱਖ ਰਹੀ ਸੀ, ਜੋ ਦੋਵਾਂ ਰਾਜਾਂ ਵਿਚਕਾਰ ਆਸਾਨ ਆਵਾਜਾਈ ਕਾਰਨ ਗਿ੍ਰਫ਼ਤਾਰੀ ਤੋਂ ਬਚਣ ਵਿੱਚ ਕਾਮਯਾਬ ਰਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਆਧੁਨਿਕ ਗੈਰ-ਕਾਨੂੰਨੀ ਹਥਿਆਰ ਮਸ਼ੀਨ ਨਾਲ ਬਣੇ ਹੁੰਦੇ ਹਨ ਅਤੇ ਇਨ੍ਹਾਂ ਦੀ ਕੀਮਤ ਹੱਥ ਨਾਲ ਬਣੇ ਗੈਰ-ਕਾਨੂੰਨੀ ਹਥਿਆਰਾਂ ਤੋਂ ਵੀ ਜ਼ਿਆਦਾ ਹੁੰਦੀ ਹੈ। ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ, ਐਸ.ਐਸ.ਪੀ ਸੰਗਰੂਰ ਨੇ ਦੱਸਿਆ ਕਿ ਅਸ਼ੋਕ ਕੁਮਾਰ ਦੀ ਗਿ੍ਰਫਤਾਰੀ ਨਾਲ ਨਿਸ਼ਚਿਤ ਤੌਰ ‘ਤੇ ਇਸ ਇਲਾਕੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ’ਤੇ ਰੋਕ ਲੱਗ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹਥਿਆਰਾਂ ਦੇ ਤਸਕਰਾਂ ਦੁਆਰਾ ਮੱਧ ਪ੍ਰਦੇਸ ਤੋਂ ਪੰਜਾਬ ਤੱਕ ਵਰਤੇ ਗਏ ਰੂਟ ਅਤੇ ਮਨੀ ਟ੍ਰੇਲ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ