ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

 Accident : ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਇੱਕ ਬੱਚਾ ਸ਼ਾਮਲ

(ਗੁਰਪ੍ਰੀਤ ਸਿੰਘ) ਸੰਗਰੂਰ। ਲੋਹੜੀ ਮਨਾ ਕੇ ਕਾਰ ਵਿੱਚ ਘਰ ਪਰਤ ਰਿਹਾ ਇੱਕ ਪਰਿਵਾਰ ਸੁਨਾਮ ਲਾਗੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ( Accident) ‘ਚ ਕਾਰ ਚਾਲਕ ਜਸਪ੍ਰੀਤ ਸਿੰਘ (23), ਉਸ ਦੀ ਮਾਤਾ ਚਰਨਜੀਤ ਕੌਰ (45), ਰਿਸ਼ਤੇਦਾਰ ਵੀਰਪਾਲ ਕੌਰ (28), ਪਰਮਜੀਤ ਕੌਰ (55) ਅਤੇ ਜਪਜੋਤ ਸਿੰਘ (6) ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਮਹਿਲਾ ਸਿਮਰਜੀਤ ਕੌਰ ਨੂੰ ਗੰਭੀਰ ਹਾਲਤ ‘ਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਕੋਠੇ ਆਲਾ ਸਿੰਘ ਦੇ ਸਰਪੰਚ ਭੋਲਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਕੋਠੇ ਆਲਾ ਸਿੰਘ ਦਾ ਉਕਤ ਪਰਿਵਾਰ ਰਿਸ਼ਤੇਦਾਰਾਂ ਵੱਲੋਂ ਰੱਖੇ ਲੋਹੜੀ ਦੇ ਸਮਾਗਮ ਵਿੱਚ ਸ਼ਾਮਲ ਹੋ ਕੇ ਆਲਟੋ ਕਾਰ ਵਿੱਚ ਸਵਾਰ ਹੋ ਕੇ ਵਾਪਸ ਆ ਰਿਹਾ ਸੀ ਤਾਂ ਚੱਠਾ ਨਨਹੇੜਾ ਤੇ ਛਾਹੜ ਪਿੰਡ ਨੇੜੇ ਉਹਨਾਂ ਦੀ ਕਾਰ ਪਲਟ ਗਈ ਗਈ ਜਿਸ ਕਾਰਨ ਪੰਜ ਮੈਂਬਰਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਜਦਕਿ ਗੰਭੀਰ ਜ਼ਖ਼ਮੀ ਔਰਤ ਨੂੰ ਸੁਨਾਮ ਤੋਂ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਨਾਮ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here