ਚਾਰ ਕੈਬਨਿਟ ਮੰਤਰੀਆਂ ਦੀ ਹੋਏ ਛੁੱਟੀ | Punjab Cabinet
Punjab Cabinet: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰ ਬਦਲ ਕੀਤਾ ਗਿਆ ਹੈ। ਅੱਜ ਰਾਜਭਵਨ ਚੰਡੀਗਡ਼੍ਹ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਨਵੇਂ ਮੰਤਰੀ ਮੰਡਲ ’ਚ ਸ਼ਾਮਲ ਪੰਜ ਮੰਤਰੀਆਂ ਨੂੰ ਪੰਜਾਬ ਦੇ ਰਾਜਪਾਲ ਨੇ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜ਼ੂਦ ਰਹੇ। ਸਭ ਤੋਂ ਪਹਿਲਾਂ ਤਰੁਨਪ੍ਰੀਤ ਸਿੰਘ, ਬਰਿੰਦਰ ਗੋਇਲ ਅਤੇ ਹਰਦੀਪ ਮੁੰਡੀਆ ਨੇ ਸਹੁੰ ਚੁੱਕੀ।

ਮੁੱਖ ਮੰਤਰੀ ਦੀ ਨਵੀਂ ਟੀਮ ’ਚ ਇਹ ਚਿਹਰੇ ਹੋਏ ਸ਼ਾਮਲ
ਹਰਦੀਪ ਸਿੰਘ ਮੁੰਡੀਆ, ਸਾਹਨੇਵਾਲ ਤੋਂ, ਬਰਿੰਦਰ ਕੁਮਾਰ ਗੋਇਲ, ਲਹਿਰਾ ਤੋਂ, ਤਰਨਪ੍ਰੀਤ ਸਿੰਘ ਸੌਂਦ, ਖੰਨਾ ਤੋਂ ਅਤੇ ਮਹਿੰਦਰ ਭਗਤ, ਜਲੰਧਰ ਵੈਸਟ ਤੋਂ ਅਤੇ ਡਾ. ਰਵਜਤੋ ਸਿੰਘ, ਸ਼ਾਮ ਚੁਰਾਸੀ ਤੋਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਮੰਤਰੀਆਂ ਦੀ ਹੋਈ ਛੁੱਟੀ
ਪੰਜਾਬ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ‘ਚੋਂ 4 ਮੰਤਰੀਆਂ ਨੂੰ ਬਾਹਰ ਕੀਤਾ ਗਿਆ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ।