ਗ੍ਰਿਫ਼ਤਾਰ ਵਿਅਕਤੀਆਂ ਖਿਲਾਫ ਪਹਿਲਾਂ ਵੀ ਪੰਜ ਮੁਕਦਮੇ ਦਰਜ ਹਨ
Robbery Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਡੀਐਸਪੀ ਤਰਲੋਚਨ ਸਿੰਘ (ਸ:ਡ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਫ਼ਰੀਦਕੋਟ ਵੱਲੋ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਦੇ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਾਮ ਸਿੰਘ (ਵਾਸੀ ਜੋਤ ਰਾਮ ਕਲੋਨੀ), ਅਨਮੋਲ ਸਿੰਘ (ਵਾਸੀ ਬਲਬੀਰ ਬਸਤੀ) ਅਤੇ ਵਿਸਾਲ ਉਰਫ ਬੱਬੀ, ਗੁਰਲਿਆਕਤ ਸਿੰਘ ਅਤੇ ਕੁਲਵੰਤ ਸਿੰਘ ਉਰਫ ਬੋਬੀ ਜੋ ਕਿ ਫ਼ਰੀਦਕੋਟ ਦੇ ਖਾਰਾ ਦੇ ਰਿਹਾਇਸ਼ੀ ਹਨ, ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ 1 ਲੋਹੇ ਦੀ ਪਾਇਪ, 1 ਕਿਰਚ, 1 ਕਿਰਚ ਟਾਈਪ ਕਾਪਾ, 1 ਦਾਤਰ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Award Ceremony: 17ਵਾਂ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ
ਥਾਣਾ ਸਿਟੀ ਦੇ ਕਿ ਸ.ਥ. ਗੁਰਦਿੱਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਸਾਦਿਕ ਚੌਕ ਫ਼ਰੀਦਕੋਟ ਮੌਜ਼ੂਦ ਸੀ ਤਾ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਵਿਅਕਤੀ ਜੋ ਲੁੱਟਾ-ਖੋਹਾਂ ਕਰਨ ਦੇ ਆਦਿ ਹਨ ਜੋ ਦਾਣਾ ਮੰਡੀ ਫ਼ਰੀਦਕੋਟ ਗਡਾਉਨਾ ਵਾਲੀ ਸਾਈਡ ਫ਼ਰੀਦਕੋਟ ਵਿਖੇ ਲੁੱਟਾ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਪੰਜੇ ਵਿਅਕਤੀਆਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁੱਕਦਮਾ ਨੰਬਰ 49 ਅ/ਧ 112 (2), 310 (4), ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।
ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਗੈਂਗ ਦਾ ਮੁੱਖ ਸਰਗਨਾ ਰਾਮ ਸਿੰਘ ਹੈ ਜਿਸ ਨੇ ਆਪਣਾ ਗੈਂਗ ਬਣਾਇਆ ਹੋਇਆ ਹੈ ਇਸਦੇ ਖਿਲਾਫ ਪਹਿਲਾ ਵੀ ਵੱਖ-ਵੱਖ ਧਾਰਾਵਾ ਤਹਿਤ ਜਿਲ੍ਹਾ ਬੁਢਲਾਡਾ ਵਿਖੇ ਕੁੱਲ 3 ਮੁੱਕਦਮੇ ਦਰਜ ਹਨ। ਇਸ ਦੇ ਨਾਲ ਹੀ ਗਿਰੋਹ ਵਿੱਚ ਸ਼ਾਮਲ ਹੋਰ 2 ਵਿਅਕਤੀਆਂ ਦੇ ਖਿਲਾਫ਼ ਵੀ 2 ਮੁਕੱਦਮੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰੀ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Robbery Gang Busted













